Site icon TheUnmute.com

ਸੁਨੀਲ ਜਾਖੜ ਨੇ ਅੱਜ ਬਾਅਦ ਦੁਪਹਿਰ 3 ਵਜੇ ਬੁਲਾਈ ਮੀਟਿੰਗ, ਇਨ੍ਹਾਂ ਮੁੱਦਿਆਂ ‘ਤੇ ਹੋ ਸਕਦੀ ਹੈ ਚਰਚਾ

Sunil Jakhar

ਚੰਡੀਗੜ੍ਹ 22 ਦਸੰਬਰ 2021 : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ (Sunil Jakhar) ਨੇ 22 ਦਸੰਬਰ ਯਾਨੀ ਅੱਜ ਬਾਅਦ ਦੁਪਹਿਰ 3 ਵਜੇ ਦਿੱਲੀ ਵਿਖੇ ਕਾਂਗਰਸ ਪ੍ਰਚਾਰ ਕਮੇਟੀ ਦੀ ਅਹਿਮ ਮੀਟਿੰਗ ਬੁਲਾਈ ਹੈ। ਇਸ ਵਿੱਚ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦੀ ਪ੍ਰਚਾਰ ਮੁਹਿੰਮ ਸਬੰਧੀ ਚਰਚਾ ਕੀਤੀ ਜਾਵੇਗੀ। ਸੁਨੀਲ ਜਾਖੜ ਵੱਲੋਂ ਬੁਲਾਈ ਗਈ ਇਸ ਮੀਟਿੰਗ ਵਿੱਚ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕਾਂਗਰਸ ਦੇ ਸੂਬਾਈ ਇੰਚਾਰਜ ਹਰੀਸ਼ ਚੌਧਰੀ ਸਮੇਤ 21 ਆਗੂ ਸ਼ਿਰਕਤ ਕਰਨਗੇ।

ਸੁਨੀਲ ਜਾਖੜ (Sunil Jakhar) ਵੱਲੋਂ ਪਿਛਲੀ ਮੀਟਿੰਗ ਚੰਡੀਗੜ੍ਹ ਵਿੱਚ ਸੱਦੀ ਗਈ ਸੀ। ਇਸ ਵਿੱਚ ਵਿਧਾਨ ਸਭਾ ਚੋਣਾਂ ਲਈ ਕਾਂਗਰਸ (Congress) ਵੱਲੋਂ ਚਲਾਈ ਜਾ ਰਹੀ ਮੁਹਿੰਮ ਬਾਰੇ ਚਰਚਾ ਕੀਤੀ ਗਈ। ਪਿਛਲੀ ਮੀਟਿੰਗ ਵਿੱਚ ਜਾਖੜ ਨੇ ਸੁਝਾਅ ਦਿੱਤਾ ਸੀ ਕਿ ਕਾਂਗਰਸ ਨੂੰ ਆਪਣੀ ਇਕਜੁੱਟਤਾ ਦਿਖਾਉਣੀ ਚਾਹੀਦੀ ਹੈ ਅਤੇ ਸਿੱਧੂ ਅਤੇ ਚੰਨੀ ਨੂੰ ਇਕੱਠਿਆਂ ਰੈਲੀਆਂ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ। ਇਸ ਦੇ ਬਾਵਜੂਦ ਪਿਛਲੇ ਦਿਨਾਂ ਵਿੱਚ ਹੋਈਆਂ ਚੋਣ ਰੈਲੀਆਂ ਵਿੱਚ ਸਿੱਧੂ ਮੁੱਖ ਮੰਤਰੀ ਚੰਨੀ ਨਾਲ ਸ਼ਾਮਲ ਨਹੀਂ ਹੋਏ। ਸਿੱਧੂ ਆਪਣੇ ਪੱਧਰ ‘ਤੇ ਚੋਣ ਪ੍ਰਚਾਰ ਕਰ ਰਹੇ ਹਨ ਅਤੇ ਚੰਨੀ ਪਾਰਟੀ ਦੀਆਂ ਚੋਣ ਰੈਲੀਆਂ ‘ਚ ਹਿੱਸਾ ਲੈ ਰਹੇ ਹਨ। ਬੁੱਧਵਾਰ ਨੂੰ ਹੋਣ ਵਾਲੀ ਬੈਠਕ ‘ਚ ਇਸ ਮਾਮਲੇ ‘ਤੇ ਫਿਰ ਤੋਂ ਚਰਚਾ ਹੋ ਸਕਦੀ ਹੈ।

Exit mobile version