ਸੁਨੀਲ ਜਾਖੜ

ਸੁਨੀਲ ਜਾਖੜ ਨੂੰ ਅਗਲਾ ਮੁੱਖ ਮੰਤਰੀ ਬਣਾਇਆ ਜਾ ਸਕਦਾ ਹੈ : ਸੂਤਰ

ਚੰਡੀਗੜ੍ਹ ,18 ਸਤੰਬਰ 2021 : ਪੰਜਾਬ ਕਾਂਗਰਸ ਵਿਧਾਇਕ ਦਲ ਦੀ ਹਾਈ ਕਮਾਨ ਨੇ ਸ਼ਾਮ 5 ਵਜੇ ਬੈਠਕ ਬੁਲਾਈ ਹੈ | ਜਿਸ ਬੈਠਕ ਦੇ ਵਿੱਚ ਸਾਰੇ ਵਿਧਾਇਕਾਂ ਨੂੰ ਬੈਠਕ ਵਿੱਚ ਸ਼ਾਮਿਲ ਹੋਣ ਲਈ ਕਿਹਾ ਗਿਆ ਹੈ | ਸੂਤਰਾਂ ਦੇ ਹਵਾਲੇ ਤੋਂ ਜਾਣਕਾਰੀ ਸਾਹਮਣੇ ਆਈ ਹੈ ਕਿ ਅੱਜ ਦੀ ਬੈਠਕ ‘ਚ ਹਾਈਕਮਾਨ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਇਆ ਜਾ ਸਕਦਾ ਹੈ | ਨਾਲ ਹੀ ਇਹ ਵੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਕੈਪਟਨ ਅਮਰਿੰਦਰ ਸਿੰਘ ਤੋਂ ਬਾਅਦ ਸੁਨੀਲ ਜਾਖੜ ਨੂੰ ਮੁੱਖ ਮੰਤਰੀ ਦੇ ਅਹੁਦੇ ਤੇ ਬਿਠਾਇਆ ਜਾ ਸਕਦਾ ਹੈ |

ਹਾਲਾਂਕਿ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇਕਰ ਮੈਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਇਆ ਤਾਂ ਮੈਂ ਕਾਂਗਰਸ ਤੋਂ ਲਾਂਭੇ ਹੋ ਜਾਵਾਂਗਾ | ਹੁਣ ਵੇਖਣਾ ਇਹ ਬਣਦਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਹੀ ਮੁੱਖ ਮੰਤਰੀ ਰਹਿਣਗੇ ਜਾ ਕਿਸੇ ਹੋਰ ਵਿਧਾਇਕ ਨੂੰ ਮੁੱਖ ਮੰਤਰੀ ਬਣਾਇਆ ਜਾਵੇਗਾ

Scroll to Top