ਚੰਡੀਗੜ੍ਹ 06 ਅਪ੍ਰੈਲ 2022: ਸਾਬਕਾ ਵਿਧਾਇਕ ਡਾ: ਰਾਜ ਕੁਮਾਰ ਵੇਰਕਾ ਵੱਲੋਂ ਲਾਏ ਦੋਸ਼ਾਂ ‘ਤੇ ਕਾਂਗਰਸੀ ਆਗੂ ਸੁਨੀਲ ਜਾਖੜ (Sunil Jakhar) ਨੇ ਆਪਣਾ ਸਪੱਸ਼ਟੀਕਰਨ ਦਿੱਤਾ ਹੈ। ਜਾਖੜ ਨੇ ਕਿਹਾ ਕਿ ਉਹ ਸਾਰੇ ਧਰਮਾਂ ਦਾ ਸਤਿਕਾਰ ਕਰਦੇ ਹਨ। ਉਹ ਹਮੇਸ਼ਾ ਪਛੜੇ ਵਰਗ ਦੇ ਹਿੱਤਾਂ ਲਈ ਲੜਦੇ ਰਹੇ ਹਨ। ਇਸਦੇ ਨਾਲ ਹੀ ਸੁਨੀਲ ਜਾਖੜ ਨੇ ਕਿਹਾ ਕਿ ਉਨ੍ਹਾਂ ‘ਤੇ ਦਲਿਤ ਸਮਾਜ ਦਾ ਅਪਮਾਨ ਕਰਨ ਦੇ ਲਾਏ ਗਏ ਦੋਸ਼ਾਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮਕਸਦ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਨਹੀਂ ਸੀ।
ਜਿਕਰਯੋਗ ਹੈ ਕਿ ਸਾਬਕਾ ਵਿਧਾਇਕ ਰਾਜ ਕੁਮਾਰ ਵੇਰਕਾ ਨੇ ਸੁਨੀਲ ਜਾਖੜ ਨੂੰ ਸਖ਼ਤ ਸ਼ਬਦਾਂ ‘ਚ ਚੇਤਾਵਨੀ ਦਿੱਤੀ ਗਈ ਸੀ । ਉਨ੍ਹਾਂ ਕਿਹਾ ਕਿ ਸੁਨੀਲ ਜਾਖੜ ਨੇ ਦਲਿਤਾਂ ਖਿਲਾਫ ਗਲਤ ਸ਼ਬਦਾਂ ਦੀ ਵਰਤੋਂ ਕੀਤੀ ਹੈ, ਜਿਸ ਕਾਰਨ ਸੁਨੀਲ ਜਾਖੜ ਨੂੰ ਬਾਬਾ ਸਾਹਿਬ ਅੰਬੇਡਕਰ ਦੀ ਦਲਿਤ ਸਮਾਜ ਤੋਂ ਮੁਆਫੀ ਮੰਗਣੀ ਚਾਹੀਦੀ ਹੈ।