June 29, 2024 1:30 am
ਸੁਨੀਲ ਜਾਖੜ

ਮੁੱਖ ਮੰਤਰੀ ਨਾ ਬਣਨ ਕਰਕੇ ਸੁਨੀਲ ਜਾਖੜ ਹੋਇਆ ਦਿਮਾਗੀ ਪ੍ਰੇਸ਼ਾਨ : ਸੁਖਬੀਰ ਬਾਦਲ

ਚੰਡੀਗੜ੍ਹ, 11 ਅਪ੍ਰੈਲ 2022 : ਵਿਧਾਨ ਸਭਾ ਚੋਣਾਂ ਤੋਂ ਬਾਅਦ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਬਾਦਲ ਪਹਲੀ ਵਾਰ ਗੁਰੂ ਨਗਰੀ ਅੰਮ੍ਰਿਤਸਰ ਅਕਾਲੀ ਦਲ ਦੇ ਨੇਤਾ ਅਨਿਲ ਜੋਸ਼ੀ ਦੇ ਘਰ ਪੁੱਜੇ |

ਜਿਸ ਦੌਰਾਨ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਬਦਲਾਵ ਦੀਆਂ ਗੱਲਾਂ ਕਰ ਰਹੀ ਹੈ ਉਹਨਾਂ ਨੂੰ ਥੋੜਾ ਸਮਾਂ ਦੇਣਾ ਚਾਹੀਦਾ ਹੈ, ਵੇਖਦੇ ਹਾਂ ਕਿ ਉਹ ਕਿਸ ਤਰ੍ਹਾਂ ਦਾ ਬਦਲਾਅ ਲਿਓਂਦੀ ਹੈ |

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਾਂਗਰਸੀ ਨੇਤਾ ਸੁਨੀਲ ਜਾਖੜ ਜਿਸ ਤਰ੍ਹਾਂ ਦੇ ਬਿਆਨ ਦੇ ਰਹੇ ਹਨ ਉਸ ਤੋਂ ਲੱਗਦਾ ਹੈ ਕਿ ਸੁਨੀਲ ਜਾਖੜ ਦਿਮਾਗੀ ਤੌਰ ਤੇ ਪ੍ਰੇਸ਼ਾਨ ਹੋ ਗਏ ਹਨ, ਕਿਉਂਕਿ ਉਨ੍ਹਾਂ ਨੂੰ ਮੁੱਖ ਮੰਤਰੀ ਦੀ ਕੁਰਸੀ ਨਹੀਂ ਮਿਲੀ |

ਉਨ੍ਹਾਂ ਕਿਹਾ ਕਿ ਜੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹਾਸੋਹੀਣੇ ਬਿਆਨ ਦੇ ਰਹੇ ਹਨ ਕਿ ਵਿਦੇਸ਼ਾਂ ਤੋਂ ਗੋਰੇ ਹੁਣ ਪੰਜਾਬ ਵਿੱਚ ਨੌਕਰੀ ਕਰਨ ਆਉਣਗੇ ਉਸ ਦੇ ਬੋਲਦੇ ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਤੇ ਲੋਕ ਅਜਿਹੀਆਂ ਹਾਸੇ ਵਾਲੀਆਂ ਵੀਡੀਓ ਪਾ ਕੇ ਮਚੰਡੀਗੜ੍ਹ ਜ਼ਾਕ ਵੀ ਕਰ ਰਹੇ ਹਨ |