Site icon TheUnmute.com

CM ਚੰਨੀ ਅਤੇ ਨਵਜੋਤ ਸਿੱਧੂ ਦੇ ਕੇਦਾਰਨਾਥ ਜਾਣ ’ਤੇ ਸੁਨੀਲ ਜਾਖੜ ਨੇ ਕੀਤਾ ਸ਼ਬਦਾਵਲੀ ਹਮਲਾ

CM ਚੰਨੀ ਨਵਜੋਤ ਸਿੱਧੂ

ਚੰਡੀਗੜ੍ਹ, 2 ਨਵੰਬਰ 2021 : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਪੰਜਾਬ ਦੇ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੰਧੂ ਦੀ ਜੋੜੀ ਕੇਦਾਰਨਾਥ ਲਈ ਰਵਾਨਾ ਹੋ ਗਈ ਹੈ, ਇਸ ਮੌਕੇ ਉੱਤੇ ਉਨ੍ਹਾਂ ਦੇ ਨਾਲ ਪੰਜਾਬ ਕਾਂਗਰਸ ਦੇ ਇਨਚਾਰਜ ਹਰੀਸ਼ ਚੌਧਰੀ ਏ ਵਿਧਾਨ ਸਭਾ ਸਪੀਕਰ ਰਾਣਾ ਕੇ.ਪੀ. ਸਿੰਘ ਵੀ ਮੌਜੂਦ ਹਨ, ਜਿਸ ਦੌਰਾਨ ਸਾਰਿਆਂ ਨੇ ਕਾਂਗਰਸ ਨੇਤਾ ਹਰੀਸ਼ ਰਾਵਤ ਦੇ ਨਾਲ ਮੁਲਾਕਾਤ ਵੀ ਕੀਤੀ ਗਈ |

ਜਿਸ ‘ਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਟਵੀਟ ਕਰਕੇ ਕਿਹਾ ਕਿ ‘ਸਿਆਸੀ ਸ਼ਰਧਾਲੂ, ਹਰ ਇਕ ਵੱਖਰੇ ਦੇਵਤੇ ਨੂੰ ਖ਼ੁਸ਼ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।’ ਜਾਖੜ ਨੇ ਟਵੀਟ ’ਚ ਦੋਵਾਂ ਨੂੰ ਸਵਾਲ ਕਰਦੇ ਹੋਏ ਪੁੱਛਿਆ ਹੈ ਕਿ ‘ ਮੈਂ ਤਾਂ ਪੀਰ ਮਨਾਵਨ ਚੱਲੀ ਆਂ! ਪਰ ਸਵਾਲ ਇਹ ਕਿ ਕਿਹੜਾ ਪੀਰ’।

Exit mobile version