Site icon TheUnmute.com

ਸੁਨੀਲ ਜਾਖੜ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

Sunil Jakhar

ਚੰਡੀਗੜ੍ਹ 21 ਮਈ 2022: ਬੀਤੇ ਕੁਝ ਦਿਨ ਪਹਿਲਾਂ ਕਾਂਗਰਸ ਪਾਰਟੀ ਛੱਡ ਭਾਜਪਾ ਵਿਚ ਸ਼ਾਮਲ ਹੋਏ ਸੁਨੀਲ ਜਾਖੜ (Congress party) ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Union Home Minister Amit Shah) ਨਾਲ ਮੁਲਾਕਾਤ ਕੀਤੀ । ਜਿਕਰਯੋਗ ਹੈ ਕਿ ਸੁਨੀਲ ਜਾਖੜ ਦੀ ਭਾਜਪਾ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਅਮਿਤ ਸ਼ਾਹ ਨਾਲ ਪਹਿਲੀ ਮੁਲਾਕਾਤ ਹੈ। ਇਸ ਦੌਰਾਨ ਉਨ੍ਹਾਂ ਨਾਲ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਅਤੇ ਹੋਰ ਭਾਜਪਾ ਆਗੂ ਵੀ ਮੌਜੂਦ ਰਹੇ ।

ਤੁਹਾਨੂੰ ਦੱਸ ਦੇਈਏ ਕਿ ਸੁਨੀਲ ਜਾਖੜ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਅੱਜ ਸ਼ਾਮ ਜਾਂ ਕੱਲ ਨੂੰ ਦੋਵਾਂ ਦੀ ਮੁਲਾਕਾਤ ਹੋ ਸਕਦੀ ਹੈ। ਪੰਜਾਬ ‘ਚ ਭਾਜਪਾ ਸੰਗਠਨ ਨੂੰ ਮਜ਼ਬੂਤ ​​ਕਰਨ ਲਈ ਸੁਨੀਲ ਜਾਖੜ ਨੂੰ ਵੱਡੀ ਜ਼ਿੰਮੇਵਾਰੀ ਵੀ ਸੌਂਪੀ ਜਾ ਸਕਦੀ ਹੈ ਅਤੇ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਜਾਖੜ ਨੂੰ ਭਾਜਪਾ ਰਾਜ ਸਭਾ ‘ਚ ਭੇਜ ਸਕਦੀ ਹੈ , ਭਾਜਪਾ ਇਸ ‘ਤੇ ਵਿਚਾਰ ਕਰ ਰਹੀ ਹੈ। ਇਸਦੇ ਨਾਲ ਹੀ ਸੁਨੀਲ ਜਾਖੜ ਪ੍ਰਧਾਨ ਮੰਤਰੀ ਮੋਦੀ ਨੂੰ ਮਿਲਣ ਤੋਂ ਬਾਅਦ ਵਾਪਿਸ ਪਰਤਣਗੇ ।ਇਸ ਮਗਰੋਂ ਉਹ ਪੰਜਾਬ ਵਿੱਚ ਆਪਣੇ ਕੇਡਰ ਨਾਲ ਮੁਲਾਕਾਤ ਕਰਨਗੇ । ਇਸ ਤੋਂ ਇਲਾਵਾ ਦਿੱਲੀ ‘ਚ ਭਾਜਪਾ ਆਗੂਆਂ ਨਾਲ ਜਾਖੜ ਦੀਆਂ ਮੀਟਿੰਗਾਂ ਜਾਰੀ ਰਹੇਗੀ।

Exit mobile version