ਚੰਡੀਗੜ੍ਹ, 24 ਮਾਰਚ 2024: ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਜ਼ਹਿਰੀਲੀ ਸ਼ਰਾਬ ਨਾਲ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨਾਲ ਮਿਲ ਕੇ ਦੁੱਖ ਸਾਂਝਾ ਕੀਤਾ | ਉਨ੍ਹਾਂ ਪਰਿਵਾਰਾਂ ਨੂੰ ਭਰੋਸਾ ਦਿਵਾਉਂਦਿਆਂ ਕਿਹਾ ਕਿ ਕਿਹਾ ਕਿ ਉਹ ਚੋਣ ਕਮਿਸ਼ਨ ਨੂੰ ਵਿਸ਼ੇਸ਼ ਇਜਾਜ਼ਤ ਦੇਣ ਦੀ ਅਪੀਲ ਕਰਨਗੇ ਤਾਂ ਜੋ ਸੂਬਾ ਸਰਕਾਰ ਇਸ ਮਨੁੱਖ-ਰਈ ਦੁਖਾਂਤ ਦੇ ਪੀੜਤਾਂ ਨੂੰ ਤੁਰੰਤ ਵੱਧ ਤੋਂ ਵੱਧ ਮੁਆਵਜ਼ਾ ਵੰਡ ਸਕੇ।
ਸੁਨੀਲ ਜਾਖੜ ਨੇ ਕਿਹਾ, ”ਮੈਂ ਮੁੱਖ ਮੰਤਰੀ ਅਤੇ ਉਨ੍ਹਾਂ ਦੀ ਸਰਕਾਰ ਨੂੰ ਚੋਣ ਜ਼ਾਬਤੇ ਦੇ ਨਾਂ ‘ਤੇ ਸਾਰਿਆਂ ਨੂੰ ਉਚਿਤ ਆਰਥਿਕ ਰਾਹਤ ਦੇਣ ਤੋਂ ਭੱਜਣ ਨਹੀਂ ਦੇਵਾਂਗਾ।” ਜਾਖੜ ਨੇ ਕਿਹਾ ਕਿ ਕੀਮਤੀ ਜਾਨਾਂ ਜਾ ਚੁੱਕੀਆਂ ਹਨ ਜਿਨ੍ਹਾਂ ਨੂੰ ਬਚਾਇਆ ਜਾ ਸਕਦਾ ਸੀ ਅਤੇ ਇਨ੍ਹਾਂ ਜਾਨੀ ਨੁਕਸਾਨ ਲਈ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦੋਵੇਂ ਸਿੱਧੇ ਤੌਰ ‘ਤੇ ਜ਼ਿੰਮੇਵਾਰ ਹਨ।