Site icon TheUnmute.com

ਹਰਿਆਣਾ ਨੂੰ ਵੱਖਰੀ ਵਿਧਾਨ ਸਭਾ ਲਈ ਜ਼ਮੀਨ ਦੇਣ ‘ਤੇ ਸੁਨੀਲ ਜਾਖੜ ਨੇ ਜਤਾਇਆ ਇਤਰਾਜ਼

Sunil Jakhar

ਚੰਡੀਗੜ੍ਹ, 14 ਨਵੰਬਰ 2024: ਚੰਡੀਗੜ੍ਹ ‘ਚ ਹਰਿਆਣਾ ਦੀ ਨਵੀਂ ਵਿਧਾਨ ਸਭਾ ਦੀ ਇਮਾਰਤ ਲਈ ਜਗ੍ਹਾ ਦੇਣ ਨੂੰ ਲੈ ਕੇ ਪੰਜਾਬ ‘ਚ ਸਿਆਸੀ ਮਾਹੌਲ ਭਖਿਆ ਹੋਇਆ ਹੈ | ਪੰਜਾਬ ਦੀਆਂ ਸਿਆਸੀਆਂ ਪਾਰਟੀ ਹਰਿਆਣਾ ਨੂੰ ਉਨ੍ਹਾਂ ਦੀ ਨਵੀਂ ਵਿਧਾਨ ਸਭਾ ਦੀ ਇਮਾਰਤ ਲਈ ਜਗ੍ਹਾ ਦੇਣ ਦਾ ਵਿਰੋਧ ਕਰ ਰਹੀਆਂ ਹਨ |

ਇਸ ਮੁੱਦੇ ‘ਤੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ (Sunil Jakhar) ਨੇ ਵੀ ‘ਤੇ ਸਖ਼ਤ ਇਤਰਾਜ਼ ਜਤਾਇਆ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਉਨ੍ਹਾਂ ਲਈ ਜ਼ਮੀਨ ਦਾ ਟੁਕੜਾ ਨਹੀਂ ਹੈ। ਇਸ ਨਾਲ ਲੋਕਾਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ।

ਸੁਨੀਲ ਜਾਖੜ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਪਿਛਲੇ ਸਮੇਂ ਵਿੱਚ ਪੰਜਾਬ ਦੇ ਜ਼ਖਮਾਂ ਨੂੰ ਭਰਨ ਲਈ ਕਈ ਉਪਰਾਲੇ ਕੀਤੇ ਹਨ। ਪਰ ਚੰਡੀਗੜ੍ਹ ‘ਚ ਵਿਧਾਨ ਸਭਾ ਦੀ ਇਮਾਰਤ ਲਈ ਹਰਿਆਣਾ ਨੂੰ ਵੱਖਰੀ ਥਾਂ ਅਲਾਟ ਕਰਨ ਨਾਲ ਲੋਕਾਂ ਦਾ ਨੁਕਸਾਨ ਹੋਵੇਗਾ।

ਉਨ੍ਹਾਂ ਨੇ (Sunil Jakhar) ਕਿਹਾ ਕਿ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਵਿਧਾਨ ਸਭਾ ਲਈ 10 ਏਕੜ ਜਮੀਨ ਦੇਣ ਨਾਲ ਉਨ੍ਹਾਂ ਦੇ ਇੰਨ੍ਹਾਂ ਉਪਰਾਲਿਆਂ ਨਾਲ ਪੰਜਾਬ ਨਾਲ ਬਣੀ ਨੇੜਤਾ ਨੂੰ ਠੇਸ ਪਹੁੰਚੇਗੀ। ਸੁਨੀਲ ਜਾਖੜ ਨੇ ਪੰਜਾਬ ਤੇ ਕੇਂਦਰ ਦੇ ਮਜਬੂਤ ਸਬੰਧਾਂ ਨੂੰ ਬਣਾਈ ਰੱਖਣ ਲਈ ਇਸ ਫੈਸਲੇ ਤੇ ਪੁਨਰ ਵਿਚਾਰ ਕਰਨ ਦੀ ਅਪੀਲ ਕੀਤੀ ਹੈ | ਉਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਅਪੀਲ ਕਰਦਿਆਂ ਨਿੱਜੀ ਦਖਲ ਦੇ ਕੇ ਇਸ ਫੈਸਲੇ ਨੂੰ ਰੱਦ ਕਰਵਾਉਣ ਦੀ ਅਪੀਲ ਕੀਤੀ ਹੈ ।

ਉਨ੍ਹਾਂ (Sunil Jakhar) ਕਿਹਾ ਕਿ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਵਿਧਾਨ ਸਭਾ ਲਈ 10 ਏਕੜ ਜਮੀਨ ਦੇਣ ਨਾਲ ਉਨ੍ਹਾਂ ਦੇ ਇੰਨ੍ਹਾਂ ਉਪਰਾਲਿਆਂ ਨਾਲ ਪੰਜਾਬ ਨਾਲ ਬਣੀ ਨੇੜਤਾ ਨੂੰ ਠੇਸ ਪਹੁੰਚੇਗੀ। ਸੁਨੀਲ ਜਾਖੜ ਨੇ ਪੰਜਾਬ ਤੇ ਕੇਂਦਰ ਦੇ ਮਜਬੂਤ ਸਬੰਧਾਂ ਨੂੰ ਬਣਾਈ ਰੱਖਣ ਲਈ ਇਸ ਫੈਸਲੇ ਤੇ ਪੁਨਰ ਵਿਚਾਰ ਕਰਨ ਦੀ ਅਪੀਲ ਕੀਤੀ ਹੈ | ਉਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਅਪੀਲ ਕਰਦਿਆਂ ਨਿੱਜੀ ਦਖਲ ਦੇ ਕੇ ਇਸ ਫੈਸਲੇ ਨੂੰ ਰੱਦ ਕਰਵਾਉਣ ਦੀ ਅਪੀਲ ਕੀਤੀ ਹੈ ।

ਸੁਨੀਲ ਜਾਖੜ ਨੇ ਕਿਹਾ ਕਿ ਇਸ ਮੁੱਦੇ ‘ਤੇ ਪੰਜਾਬ ਦੀਆਂ ਸਾਰੀਆਂ ਪਾਰਟੀਆਂ ਇਕਮਤ ਸਨ, ਉਨਾਂਹ ਕਿਹਾ ਕਿ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਦੀ ਨਾਸਮਝੀ ਕਾਰਨ ਚੰਡੀਗੜ੍ਹ ‘ਤੇ ਪੰਜਾਬ ਦਾ ਦਾਅਵਾ ਕਮਜੋਰ ਹੋਇਆ ਹੈ। ਉਨ੍ਹਾਂ ਕਿਹਾ ਕਿ ਜੈਪੁਰ ‘ਚ ਜਦੋਂ ਉੱਤਰੀ ਜੋਨਲ ਕੌਂਸਲ ਦੀ ਬੈਠਕ ‘ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸਾਹਮਣੇ ਹਰਿਆਣਾ ਨੇ ਵਿਧਾਨ ਸਭਾ ਲਈ ਇਹ ਜ਼ਮੀਨ ਮੰਗੀ ਸੀ ਤਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸਦਾ ਵਿਰੋਧ ਕਰਨ ਦੀ ਬਜਾਏ ਪੰਜਾਬ ਦੀ ਵਿਧਾਨ ਸਭਾ ਲਈ ਵੀ ਜ਼ਮੀਨ ਮੰਗ ਕੇ ਹਰਿਆਣਾ ਦੀ ਮੰਗ ‘ਤੇ ਆਪਣੇ ਸਮਰਥਨ ਦੀ ਮੋਹਰ ਲਗਾ ਦਿੱਤੀ ਸੀ l ਹੁਣ ਇਹ ਸਜ਼ਾ ਪੰਜਾਬ ਦੇ ਲੋਕ ਕਿਉਂ ਭੁਗਤਣ |

Exit mobile version