July 2, 2024 9:48 pm
ਸੁਨੀਲ ਜਾਖੜ

ਸੁਨੀਲ ਜਾਖੜ ਨੇ ਕਾਂਗਰਸ ਦੀ ਹਾਰ ਨੂੰ ਲੈ ਕੇ ਚਰਨਜੀਤ ਚੰਨੀ ‘ਤੇ ਕੀਤੇ ਤਿੱਖੇ ਹਮਲੇ

ਚੰਡੀਗੜ੍ਹ 14 ਮਾਰਚ 2022: ਪੰਜਾਬ ਦੀਆਂ ਚੋਣਾਂ 2022 ‘ਚ ਕਾਂਗਰਸ ਦੀ ਹਰ ਹੋਈ | ਇਨ੍ਹਾਂ ਚੋਣਾਂ ‘ਚ ਕਾਂਗਰਸ ਨੂੰ 18 ਸੀਟਾਂ ‘ਤੇ ਜਿੱਤ ਮਿਲੀ | ਇਸਦੇ ਨਾਲ ਹੀ ਕਾਂਗਰਸ ਦੇ ਮੁਖ ਮੰਤਰੀ ਚੇਹਰੇ ਚਰਨਜੀਤ ਸਿੰਘ ਚੰਨੀ ਆਪਣੀ ਦੋਵੇਂ ਸੀਟਾਂ ਤੋਂ ਹਾਰ ਗਏ | ਇਸ ਦੌਰਾਨ ਹਾਰ ਤੋਂ ਬਾਅਦ ਕਾਂਗਰਸੀ ਆਗੂਆਂ ਵੱਲੋਂ ਹਾਰ ਦੀ ਜਿੰਮੇਵਾਰੀ ਇੱਕ ਦੂਜੇ ‘ਤੇ ਪਾਉਣ ਦਾ ਸਿਲਸਿਲਾ ਜਾਰੀ ਹੈ। ਇਸੇ ਨੂੰ ਲੈ ਕੇ ਹੁਣ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ (Sunil Jakhar) ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਤਿੱਖਾ ਹਮਲਾ ਬੋਲਿਆ ਹੈ।

ਇਸ ਦੌਰਾਨ ਸੁਨੀਲ ਜਾਖੜ ਨੇ ਟਵੀਟ ਕਰਦਿਆਂ ਇਸ ਗੱਲ ਦਾ ਜਵਾਬ ਦਿੱਤਾ ਹੈ ਕਿ “ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੇ ਹੀ ਚਰਨਜੀਤ ਚੰਨੀ ਨੂੰ ਮੁੱਖ ਮੰਤਰੀ ਰਹਿੰਦਿਆਂ ਹੇਠਾਂ ਖਿੱਚਿਆ” ; ਇਸ ਗੱਲ ਦਾ ਜਵਾਬ ਦਿੰਦੇ ਹੋਏ ਸੁਨੀਲ ਜਾਖੜ (Sunil Jakhar) ਨੇ ਚੰਨੀ ਦੇ ਭਾਣਜੇ ਕੋਲੋਂ 10 ਕਰੋੜ ਰੁਪਏ ਜਬਤ ਕੀਤੇ ਜਾਣ ਦੀ ਫੋਟੋ ਸ਼ੇਅਰ ਕਰਦਿਆਂ ਲਿਖਿਆ ਹੈ“ਰੱਬ ਦਾ ਸ਼ੁਕਰ ਹੈ ਕਿ ਉਸਨੂੰ(ਚਰਨਜੀਤ ਚੰਨੀ) ‘ਰਾਸ਼ਟਰੀ ਖਜ਼ਾਨਾ’ ਐਲਾਨ ਨਹੀਂ ਕੀਤਾ ਗਿਆ ਸੀ”ਇਸ ਦੇ ਨਾਲ ਹੀ ਉਹਨਾਂ ਨੇ ਚਰਨਜੀਤ ਚੰਨੀ ਨੂੰ ਪਾਰਟੀ ਲਈ ਸਿਰਫ ਜਿੰਮੇਵਾਰੀ ਦੱਸਦਿਆਂ ਕਿਹਾ ਕਿ ਉਹਨਾਂ ਨੂੰ ਕਾਂਗਰਸ ਦੀ ਚੋਟੀ ਦੀ ਲੀਡਰਸ਼ਿਪ ਨੇ ਨਹੀਂ ਸਗੋੋਂ ਉਹਨਾਂ ਦੇ ਆਪਣੇ ਲਾਲਚ ਨੇ ਉਹਨਾਂ ਨੂੰ ਤੇ ਪਾਰਟੀ ਨੂੰ ਹੇੇਠਾਂ ਖਿੱਚ ਲਿਆ ਹੈ।

Sunil Jakhar