Site icon TheUnmute.com

ਸੁਨੀਲ ਜਾਖੜ ਨੇ ਮੁੱਖ ਮੰਤਰੀ ਦੇ ਰਾਜਪਾਲ ਨਾਲ ਟਕਰਾਅ ਵਾਲੇ ਰਵੱਈਏ ਨੂੰ ਬੇਵਕਤੀ ਤੇ ਬਚਕਾਨਾ ਕਰਾਰ ਦਿੱਤਾ

Sunil Jakhar

ਚੰਡੀਗੜ੍ਹ, 26 ਅਗਸਤ 2023: ਮੁੱਖ ਮੰਤਰੀ ਦੇ ਆਪਣੇ ਰਾਜ ਦੇ ਰਾਜਪਾਲ ਪ੍ਰਤੀ ਟਕਰਾਅ ਵਾਲੇ ਰਵੱਈਏ ਨੂੰ ਪੂਰੀ ਤਰ੍ਹਾਂ ਗੈਰ-ਪੇਸ਼ੇਵਰ, ਬੇਲੋੜਾ ਅਤੇ ਗੈਰ-ਜ਼ਰੂਰੀ ਕਰਾਰ ਦਿੰਦਿਆਂ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ (Sunil Jakhar)  ਨੇ ਸ਼ਨੀਵਾਰ ਨੂੰ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਭਗਵੰਤ ਮਾਨ ਦੀਆਂ ਸਾਰੀਆਂ ਕੋਸ਼ਿਸ਼ਾਂ ਪੂਰੀ ਤਰ੍ਹਾਂ ਨਾਲ ਸਰਕਾਰ ਦੀਆਂ ਪ੍ਰਸ਼ਾਸ਼ਨਿਕ ਨਕਾਮੀਆਂ ਨੂੰ ਛੁਪਾਉਣ ਲਈ ਹਨ।

ਜਿਸ ਕੌੜੀ ਸਚਾਈ ਨੂੰ ਮੁੱਖ ਮੰਤਰੀ ਖੋਖਲਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਉਹ ਇਹ ਹੈ ਕਿ ਪੰਜਾਬ ਦੇ ਲੋਕਾਂ ਵਿੱਚ ਡਰ ਅਤੇ ਬੇਵਸੀ ਦਾ ਮਾਹੌਲ ਹੈ ਕਿਉਂਕਿ ਜੇਲ੍ਹਾਂ ਦੇ ਅੰਦਰੋਂ ਗੈਂਗਸਟਰ ਰਾਜ ਕਰ ਰਹੇ ਹਨ ਅਤੇ ਇੱਥੋਂ ਤੱਕ ਕਿ ਛੋਟੇ ਦੁਕਾਨਦਾਰਾਂ ਨੂੰ ਫਿਰੌਤੀ ਦੀਆਂ ਕਾਲਾਂ ਆ ਰਹੀਆਂ ਹਨ। ਨਸ਼ੇ ਦੀ ਜ਼ਿਆਦਾ ਵਰਤੋਂ ਕਾਰਨ ਮੌਤਾਂ ਦੀਆਂ ਰੋਜ਼ਾਨਾ ਰਿਪੋਰਟਾਂ ਆਉਂਦੀਆਂ ਹਨ, ਪੁਲਿਸ ਅਧਿਕਾਰੀ ਜ਼ਮਾਨਤ ‘ਤੇ ਆਏ ਗੈਂਗਸਟਰਾਂ ਦੀਆਂ ਜਨਮ ਦਿਨ ਪਾਰਟੀਆਂ ‘ਤੇ ਦੇਖੇ ਜਾਂਦੇ ਹਨ। ਜਾਖੜ ਨੇ ਕਿਹਾ ਕਿ ਮੁੱਖ ਮੰਤਰੀ ਅਸਲੀਅਤ ਤੋਂ ਭੱਜ ਰਹੇ ਹਨ ਅਤੇ ਸਿਰਫ ਇਸ਼ਤਿਹਾਰਾਂ ਰਾਹੀਂ ਆਪਣੀ ਛਵੀ ਬਣਾਉਣ ਵਿੱਚ ਦਿਲਚਸਪੀ ਰੱਖਦੇ ਹਨ।

ਮੁੱਖ ਮੰਤਰੀ ਦੀ ਪ੍ਰੈੱਸ ਕਾਨਫਰੰਸ ਨੂੰ ਲੋਕਾਂ ਦਾ ਧਿਆਨ ਭਟਕਾਉਣ ਦਾ ਇੱਕ ਹੋਰ ਡਰਾਮਾ ਕਰਾਰ ਦਿੰਦਿਆਂ ਜਾਖੜ ਨੇ ਸਵਾਲ ਕੀਤਾ ਕਿ ਮੁੱਖ ਮੰਤਰੀ ਨੂੰ ਮਾਨਯੋਗ ਰਾਜਪਾਲ ਨੂੰ ਮਿਲਣ ਅਤੇ ਉਹ ਜਾਣਕਾਰੀ ਦੇਣ ਵਿਚ ਕੀ ਇਤਰਾਜ ਹੈ ਜੋ ਉਹ ਟੈਲੀਵਿਜ਼ਨ ਤੇ ਦੱਸਦੇ ਰਹਿੰਦੇ ਹਨ।

ਰਾਜ ਦੇ ਇੱਕ ਸੰਵਿਧਾਨਕ ਮੁਖੀ ਕੋਲ ਜਵਾਬਦੇਹੀ ਨੂੰ ਯਕੀਨੀ ਬਣਾਉਣ ਲਈ ਆਪਣੀ ਸਰਕਾਰ ਤੋਂ ਸਵਾਲ ਪੁੱਛਣ ਦਾ ਪੂਰਾ ਅਧਿਕਾਰ ਹੈ। ਜਾਖੜ (Sunil Jakhar) ਨੇ ਦੁਹਰਾਉਂਦੇ ਹੋਏ ਕਿਹਾ ਕਿ ਇਹ ਬਚਕਾਨਾ ਪਹੁੰਚ ਇੱਕ ਪ੍ਰਸ਼ਾਸਨਿਕ ਅਣਹੋਂਦ ਵੱਲ ਦੇਖ ਰਹੇ ਰਾਜ ਲਈ ਮਾੜੀ ਹੈ। “ਅਸੀਂ ਇਸ ਨੂੰ ਹਾਲ ਹੀ ਵਿੱਚ ਹੜ੍ਹਾਂ ਦੌਰਾਨ ਦੇਖਿਆ ਹੈ। ਜਿਸ ਤਰ੍ਹਾਂ ਮੁੱਖ ਮੰਤਰੀ ਅਤੇ ਉਨ੍ਹਾਂ ਦੀ ਸਰਕਾਰ ਆਪਣੇ ਗੰਭੀਰ ਫਰਜਾਂ ਨੂੰ ਨਿਭਾਉਣ ਵਿਚ ਅਸਮਰਥ ਰਹੀ ਹੈ ਤੇ ਲੋਕਾਂ ਨੇ ਇਸ ਡਰਾਵਣੇ ਮੰਜ਼ਰ ਨੂੰ ਨੇੜਿਓਂ ਵੇਖਿਆ ਹੈ।

ਸਾਡੇ ਤਾਂ ਇਹ ਸਿਸਟਮ ਹੈ ਜਿੱਥੇ ਇੱਕ ਆਮ ਵਿਅਕਤੀ ਵੀ ਆਰ.ਟੀ.ਆਈ. ਰਾਹੀਂ ਜਾਣਕਾਰੀ ਮੰਗ ਸਕਦਾ ਹੈ। ਰਾਜਪਾਲ ਵਲੋਂ ਉਠਾਏ ਗਏ ਸਵਾਲ ਜਾਇਜ਼ ਹਨ ਅਤੇ ਮੁੱਖ ਮੰਤਰੀ ਨੂੰ ਇੱਕ ਪੱਤਰ ਰਾਹੀਂ ਇਨਾਂ ਸਵਾਲਾਂ ਦਾ ਜਵਾਬ ਦੇਣਾ ਚਾਹੀਦਾ ਹੈ। ਇਸ ਨੂੰ ਜਨਤਕ ਤਮਾਸ਼ੇ ਵਿੱਚ ਬਦਲਣ ਦਾ ਇਹ ਰਾਹ ਚੁਣਨਾ ਦੁਹਰਾਉਂਦਾ ਹੈ ਕਿ ਮੁੱਖ ਮੰਤਰੀ ਨੇ ਇੱਕ ਸਾਲ ਤੋਂ ਵੱਧ ਸਮੇਂ ਵਿੱਚ ਆਪਣੀਆਂ ਅਸਫਲਤਾਵਾਂ ਤੋਂ ਕੁਝ ਨਹੀਂ ਸਿੱਖਿਆ ਹੈ।

Exit mobile version