ਚੰਡੀਗੜ੍ਹ ,10 ਜੁਲਾਈ 2023: ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ (Sunil Jakhar) ਨੇ ਅੱਜ ਮੀਂਹ ਅਤੇ ਹੜ੍ਹ ਦੇ ਪਾਣੀ ਨਾਲ ਨੁਕਸਾਨੇ ਗਏ ਘਰਾਂ, ਝੌਂਪੜੀਆਂ ਅਤੇ ਹੋਰ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਉਨ੍ਹਾਂ ਨੇ ਖਰੜ ਦੇ ਮੇਜਰ ਪੰਚਵਟੀ ਐਨਕਲੇਵ, ਸ਼ਿਵਜੋਤ ਇਨਕਲੇਵ, ਧਿਆਨਪੁਰ ਹਾਈਵੇ, ਮਾਜਰੀ ਦਾ ਦੌਰਾ ਕੀਤਾ।
ਇਸ ਦੌਰਾਨ ਉਨ੍ਹਾਂ ਪ੍ਰਭਾਵਿਤ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਮੌਕੇ ‘ਤੇ ਬੁਲਾ ਕੇ ਲੋਕਾਂ ਦੀਆਂ ਸਮੱਸਿਆਵਾਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ। ਪੀੜਤਾਂ ਦੀ ਜਲਦੀ ਤੋਂ ਜਲਦੀ ਮੱਦਦ ਕਰਨ ਦੀ ਅਪੀਲ ਕੀਤੀ ਅਤੇ ਪੀੜਤਾਂ ਦੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨਾਲ ਗੱਲ ਵੀ ਕਰਵਾਈ। ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਭਾਜਪਾ ਹੜ੍ਹ ਪ੍ਰਭਾਵਿਤ ਲੋਕਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ ਅਤੇ ਹਰ ਸੰਭਵ ਮੱਦਦ ਕਰਨ ਦੀ ਕੋਸ਼ਿਸ਼ ਕਰੇਗੀ।