ਚੰਡੀਗੜ੍ਹ, 22 ਮਈ 2024: ਪੰਜਾਬ ‘ਚ ਲੋਕਾਂ ਨੂੰ ਅੱਤ ਦੀ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਹਾਲ ਹੀ ‘ਚ ਮੌਸਮ ਵਿਭਾਗ ਨੇ ਵੀ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਸੀ | ਇਸਦੇ ਨਾਲ ਹੀਟ ਵੇਵ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਸੀ। ਇਸ ਤੋਂ ਬਾਅਦ ਹੁਣ ਸੁਨੀਲ ਜਾਖੜ (Sunil Jakhar) ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਵੋਟਿੰਗ ਦਾ ਸਮਾਂ ਸਵੇਰੇ 6 ਵਜੇ ਤੋਂ ਸ਼ਾਮ 7 ਵਜੇ ਤੱਕ ਕੀਤਾ ਜਾਵੇ ਤਾਂ ਜੋ ਇਸ ਗਰਮੀ ਵਿੱਚ ਵੀ ਵੋਟਰ ਸ਼ਾਮ ਨੂੰ ਆਪਣੀ ਵੋਟ ਦਾ ਇਸਤੇਮਾਲ ਕਰ ਸਕਣ।
ਸੁਨੀਲ ਜਾਖੜ (Sunil Jakhar) ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ 01.06.2024 ਨੂੰ ਹੋਣ ਵਾਲੀਆਂ ਲੋਕ ਸਭਾ ਆਮ ਚੋਣਾਂ ਦੇ ਆਖਰੀ ਪੜਾਅ ਦੇ ਨਾਲ ਪੰਜਾਬ ਨੂੰ ਗਰਮੀ ਦਾ ਸਾਹਮਣਾ ਕਰਨਾ ਪਵੇਗਾ, ਜਿਸ ਨਾਲ ਵੋਟਰਾਂ ਲਈ ਇਹ ਬੇਹੱਦ ਚੁਣੌਤੀਪੂਰਨ ਹੋਵੇਗਾ। ਸੁਨੀਲ ਜਾਖੜ ਨੇ ਪੰਜਾਬ ਭਾਜਪਾ ਦੀ ਤਰਫ਼ੋਂ ਬੇਨਤੀ ਕੀਤੀ ਹੈ ਕਿ ਦਿਨ ਦੇ ਠੰਢੇ ਘੰਟਿਆਂ ਨੂੰ ਸ਼ਾਮਲ ਕਰਨ ਲਈ ਵੋਟਿੰਗ ਦੇ ਸਮੇਂ ਨੂੰ ਵਧਾਇਆ ਜਾਵੇ ਅਤੇ ਵੋਟਿੰਗ ਸਵੇਰੇ 6 ਵਜੇ ਤੋਂ ਸ਼ਾਮ 7 ਵਜੇ ਤੱਕ ਕੀਤੀ ਜਾਵੇ।