July 7, 2024 6:00 am
Sunil Jakhar

ਸੁਨੀਲ ਜਾਖੜ ਦੀ ਵਧੀਆਂ ਮੁਸਕਲਾਂ, FIR ਦਰਜ ਕਰਨ ਦੇ ਆਦੇਸ਼

ਚੰਡੀਗੜ੍ਹ 13 ਅਪ੍ਰੈਲ 2022: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ (Sunil Jakhar) ਦੀਆਂ ਮੁਸ਼ਕਿਲਾਂ ਘੱਟ ਹੁੰਦੀਆਂ ਨਜ਼ਰ ਨਹੀਂ ਆ ਰਹੀਆਂ ਹਨ | ਇਸਦੇ ਚੱਲਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖ਼ਿਲਾਫ਼ ਅਪਸ਼ਬਦ ਬੋਲ ਕੇ ਦਲਿਤ ਭਾਈਚਾਰੇ ਦੀਆਂ ਭਾਵਨਾਵਾਂ ਭੜਕਾਉਣ ਦੇ ਮਾਮਲੇ ‘ਚ ਐੱਸਸੀ ਕਮਿਸ਼ਨ ਚੰਡੀਗੜ੍ਹ ਨੇ ਨੋਟਿਸ ਲੈਂਦਿਆਂ ਜਲੰਧਰ ਦੇ ਪੁਲਿਸ ਕਮਿਸ਼ਨਰ ਨੂੰ ਸੁਨੀਲ ਜਾਖੜ ਵਿਰੁੱਧ 15 ਦਿਨਾਂ ਅੰਦਰ ਜਾਂਚ ਕਰਕੇ ਐੱਸਸੀਐੱਸਟੀ ਐਕਟ ਤਹਿਤ ਐੱਫਆਈਆਰ ਦਰਜ ਕਰਨ ਲਈ ਕਿਹਾ ਹੈ।

ਜਿਕਰਯੋਗ ਹੈ ਕਿ ਦਲਿਤ ਮੋਰਚਾ ਪੰਜਾਬ ਦੇ ਅਹੁਦੇਦਾਰ ਵਿਜੇ ਕੁਮਾਰ ਰਵਿਦਾਸੀਆ ਨੇ ਅਨੁਸੂਚਿਤ ਜਾਤੀਆਂ ਲਈ ਕੌਮੀ ਕਮਿਸ਼ਨ ਨੂੰ ਪੱਤਰ ਲਿਖ ਕੇ ਕਿਹਾ ਸੀ ਕਿ ਕਾਂਗਰਸੀ ਆਗੂ ਸੁਨੀਲ ਜਾਖੜ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜੋ ਕਿ ਦਲਿਤ ਸਮਾਜ ਤੋਂ ਹਨ, ਨੂੰ ਪੈਰਾਂ ਦੀ ਜੁੱਤੀ ਕਿਹਾ, ਜਿਸ ਨਾਲ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਹੈ।

ਟੀਵੀ ਚੈਨਲ ‘ਤੇ ਇੰਟਰਵਿਊ ਦੌਰਾਨ ਸੁਨੀਲ ਜਾਖੜ ਨੇ ਇਹ ਸ਼ਬਦ ਕਹੇ, ਜਿਸ ਨਾਲ ਉਨ੍ਹਾਂ ਕਾਨੂੰਨੀ ਤੌਰ ‘ਤੇ ਅਪਰਾਧ ਕੀਤਾ ਹੈ ਅਤੇ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕਣਾ ਜ਼ਰੂਰੀ ਹੈ ਤਾਂ ਜੋ ਉਨ੍ਹਾਂ ‘ਚ ਕਾਨੂੰਨ ਦਾ ਡਰ ਰਹੇ। ਉਥੇ ਹੀ ਕਮਿਸ਼ਨ ਵੱਲੋਂ ਜਲੰਧਰ ਪੁਲਿਸ ਕਮਿਸ਼ਨਰ ਨੂੰ ਆਦੇਸ਼ ਜਾਰੀ ਕੀਤੇ ਗਏ ਹਨ ਕਿ 15 ਦਿਨਾਂ ਅੰਦਰ ਮਾਮਲੇ ਦੀ ਜਾਂਚ ਕਰਕੇ ਜਾਖੜ ਖ਼ਿਲਾਫ਼ ਐੱਫਆਈਆਰ ਦਰਜ ਕੀਤੀ ਜਾਵੇ। ਜੇ ਜਲੰਧਰ ਪੁਲਿਸ ਨੇ 15 ਦਿਨਾਂ ਅੰਦਰ ਕਾਰਵਾਈ ਨਾ ਕੀਤੀ ਤਾਂ ਪੁਲਿਸ ਕਮਿਸ਼ਨਰ ਜਾਂ ਉਨ੍ਹਾਂ ਦੇ ਕਿਸੇ ਨੁਮਾਇੰਦੇ ਨੂੰ ਐੱਸਸੀ ਕਮਿਸ਼ਨ ਸਾਹਮਣੇ ਪੇਸ਼ ਹੋਣਾ ਪਵੇਗਾ।