ਚੰਡੀਗੜ੍ਹ, 06 ਮਈ 2024: ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਘਰਵਾਲੀ ਸੁਨੀਤਾ ਕੇਜਰੀਵਾਲ (Sunita Kejriwal) ਹੁਣ ਲੋਕ ਸਭਾ ਚੋਣਾਂ 2024 ‘ਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਚੋਣ ਮੁਹਿੰਮ ਨੂੰ ਤੇਜ਼ ਕਰਨ ਅਤੇ ਆਪਣਾ ਆਧਾਰ ਮਜ਼ਬੂਤ ਕਰਨ ਦੀ ਜ਼ਿੰਮੇਵਾਰੀ ਸੰਭਾਲੇਗੀ।
ਸੁਨੀਤਾ ਕੇਜਰੀਵਾਲ (Sunita Kejriwal) ਪੰਜਾਬ ਦੇ ਤਿੰਨ ਲੋਕ ਸਭਾ ਹਲਕਿਆਂ ਵਿੱਚ ਰੈਲੀਆਂ ਕਰੇਗੀ। ਇਸ ਵਿੱਚ ਲੁਧਿਆਣਾ, ਜਲੰਧਰ ਅਤੇ ਅੰਮ੍ਰਿਤਸਰ ਸ਼ਾਮਲ ਹਨ। ਇਸ ਸਬੰਧੀ ਪ੍ਰੋਗਰਾਮ ਤਿਆਰ ਕੀਤਾ ਜਾ ਰਿਹਾ ਹੈ। ਸੂਤਰਾਂ ਮੁਤਾਬਕ ਸੁਨੀਤਾ ਕੇਜਰੀਵਾਲ ਇਸ ਹਫਤੇ 9 ਅਤੇ 10 ਮਈ ਨੂੰ ਪੰਜਾਬ ਆਉਣਗੇ। ਹਾਲਾਂਕਿ ਇਸ ‘ਤੇ ਅਜੇ ਅੰਤਿਮ ਫੈਸਲਾ ਨਹੀਂ ਲਿਆ ਗਿਆ ਹੈ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਆਪਣੀ ਸਰਕਾਰ ਹੈ, ਇਸਦੇ ਨਾਲ ਹੀ ‘ਆਪ’ ਪਾਰਟੀ 13 ਸੀਟਾਂ ‘ਤੇ ਚੋਣ ਲੜ ਰਹੀ ਹੈ।