ਅੰਮ੍ਰਿਤਸਰ, 16 ਸਤੰਬਰ 2023: ਅਮ੍ਰਿੰਤ ਵੇਲੇ ਪੱਵਿਤਰ ਸਰੋਵਰ ਦੀ ਪ੍ਰਕਰਮਾ ਵਿਚ ਸੰਗਤ ਨੇ ਪਵਿੱਤਰ ਗੁਰਬਾਣੀ ਦਾ ਜਾਪ ਕੀਤਾ | ਸ੍ਰੀ ਗੁਰੂ ਗ੍ਰੰਥ ਸਾਹਿਬ (Sri Darbar Sahib) ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਦਰਬਾਰ ਸਾਹਿਬ (Sri Darbar Sahib) ਵਿਖੇ ਸੰਗਤ ਦੇ ਸਹਿਯੋਗ ਨਾਲ ਸ੍ਰੀ ਦਰਬਾਰ ਸਾਹਿਬ ਦੀ ਪ੍ਰਕਰਮਾ ਵਿਚ ਅਮ੍ਰਿੰਤ ਵੇਲੇ ਨਗਰ ਕੀਰਤਨ ਸਜਾਏ ਗਏ। ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਇਸ ਨਗਰ ਕੀਰਤਨ ਦੌਰਾਨ ਵੱਡੀ ਗਿਣਤੀ ਵਿਚ ਸੰਗਤ ਨੇ ਹਾਜ਼ਰੀ ਲਵਾਈ।
ਨਗਰ ਕੀਰਤਨ ਅਮ੍ਰਿੰਤਵੇਲੇ ਸਵੇਰੇ ਸਾਢੇ 3 ਵਜੇ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਤੋਂ ਅਰਦਾਸ ਉਪਰੰਤ ਆਰੰਭ ਹੋਏ ਅਤੇ ਪਵਿੱਤਰ ਸਰੋਵਰ ਦੀ ਪ੍ਰਕਰਮਾ ਕਰਦੇ ਹੋਏ ਸ੍ਰੀ ਦਰਬਾਰ ਸਾਹਿਬ ਵਿਖੇ ਹੀ ਸਮਾਪਤ ਹੋਏ। ਨਗਰ ਕੀਰਤਨ ਦੌਰਾਨ ਛੋਟੇ ਛੋਟੇ ਸਕੂਲੀ ਬੱਚਿਆਂ ਦੇ ਸੁੰਦਰ ਬੈਂਡ ਦੀਆਂ ਧੁਨਾਂ ਨੇ ਮਾਹੌਲ ਨੂੰ ਹੋਰ ਆਨੰਦਮਈ ਕਰ ਦਿੱਤਾ।
ਸਾਰੇ ਰਸਤੇ ਚੌਂਕੀ ਜੱਥਾ ਪ੍ਰਭਾਤ ਫੇਰੀ ਸੰਗਤ ਵੱਲੋਂ ਗੁਰਬਾਣੀ ਜਾਪ ਕੀਤੇ ਗਏ। ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੁੰਦਰ ਸਜਾਈ ਗਈ ਪਾਲਕੀ ਤੇ ਸੰਗਤ ਨੇ ਰਸਤੇ ਵਿਚ ਫੁੱਲਾਂ ਦੀ ਵਰਖਾ ਕੀਤੀ। ਇਸ ਦੌਰਾਨ ਸ੍ਰੀ ਦਰਬਾਰ ਸਾਹਿਬ (Sri Darbar Sahib) ਦੀ ਪ੍ਰਕਰਮਾ ਵਿਚ ਸਥਿਤ ਸੱਤ ਗੇਟਾਂ ‘ਤੇ ਸੰਗਤ ਵੱਡੀ ਗਿਣਤੀ ਵਿਚ ਇਕੱਤਰ ਰਹੀ। ਪ੍ਰਕਰਮਾ ਦੇ ਵਿਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ।
ਨਗਰ ਕੀਰਤਨ ਦੀ ਸਮਾਪਤੀ ਉਪਰੰਤ ਅਰਦਾਸ ਕੀਤੀ ਗਈ ਅਤੇ ਇਸ ਉਪਰੰਤ ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਤੋਂ ਅਮ੍ਰਿੰਤ ਵੇਲੇ ਦਾ ਪਹਿਲਾ ਹੁਕਮਨਾਮਾ ਸੰਗਤਾਂ ਨੇ ਸਰਵਣ ਕੀਤਾ। ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਦਰਬਾਰ ਸਾਹਿਬ ਅਤੇ ਆਸ ਪਾਸ ਦੇ ਇਤਿਹਾਸਕ ਗੁਰਧਾਮਾਂ ਤੇ ਬਿਜਲਈ ਰੌਸ਼ਨੀਆਂ ਨਾਲ ਸੁੰਦਰ ਸਜਾਵਟ ਕੀਤੀ ਗਈ। ਇਸ ਦੌਰਾਨ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪ੍ਰਸਾਸਨ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਅੰਦਰ ਅਤੇ ਸ੍ਰੀ ਦਰਬਾਰ ਸਾਹਿਬ ਦੇ ਸਾਰੇ ਗੇਟਾਂ ‘ਤੇ ਸਰੁੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ।