July 7, 2024 6:09 pm
Nagar Kirtan

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਅੰਮ੍ਰਿਤਸਰ ਖ਼ਾਲਸਾ ਕਾਲਜ ਤੋਂ ਸਜਾਇਆ ਅਲੌਕਿਕ ਨਗਰ ਕੀਰਤਨ

ਅੰਮ੍ਰਿਤਸਰ 07 ਨਵੰਬਰ 2022: ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ‘ਤੇ ਅੰਮ੍ਰਿਤਸਰ ਵਿੱਚ ਖ਼ਾਲਸਾ ਕਾਲਜ ਦੇ ਪ੍ਰਬੰਧਕਾਂ ਤੇ ਵਿਦਿਆਰਥੀਆਂ ਵਲੋਂ ਤੇ ਸੰਗਤ ਵੱਲੋਂ ਇਕ ਵਿਸ਼ਾਲ ਨਗਰ ਕੀਰਤਨ ਕੱਢਿਆ ਗਿਆ | ਇਸ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਵੀ ਇਸ ਨਗਰ ਕੀਰਤਨ ‘ਚ ਜੁੜੀਆਂ | ਦੱਸ ਦੇਈਏ ਕਿ ਇਹ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਖ਼ਾਲਸਾ ਕਾਲਜ ਅੰਮ੍ਰਿਤਸਰ (Khalsa College Amritsar) ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ ਵੱਖ ਥਾਵਾਂ ਤੋਂ ਹੁੰਦਾ ਹੋਇਆ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੱਕ ਪਹੁੰਚਿਆ |

ਇਸ ਨਗਰ ਕੀਰਤਨ ਦੇ ਵਿੱਚ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਵੱਲੋਂ ਇਤਿਹਾਸ ਨਾਲ ਸਬੰਧਤ ਵੱਖ ਵੱਖ ਝਾਕੀਆਂ ਵੀ ਪੇਸ਼ ਕੀਤੀਆਂ ਗਈਆਂ ਅਤੇ ਸ੍ਰੀ ਦਰਬਾਰ ਸਾਹਿਬ ਵਿਚ ਨਗਰ ਕੀਰਤਨ ਪਹੁੰਚਣ ‘ਤੇ ਐੱਸਜੀਪੀਸੀ ਮੁਲਾਜ਼ਮਾਂ ਵੱਲੋਂ ਤੇ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਵੱਲੋਂ ਪੰਜ ਪਿਆਰਿਆਂ ਨੂੰ ਸਿਰੋਪਾ ਸਾਹਿਬ ਪਾ ਕੇ ਸਨਮਾਨਿਤ ਵੀ ਕੀਤਾ ਗਿਆ |

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਖ਼ਾਲਸਾ ਕਾਲਜ ਚੈਰੀਟੇਬਲ ਟਰੱਸਟ ਦੇ ਆਗੂਆਂ ਨੇ ਦੱਸਿਆ ਕਿ ਹਰ ਸਾਲ ਉਨ੍ਹਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਵੱਲੋਂ ਹਰ ਸਾਲ ਨਗਰ ਕੀਰਤਨ ਸਜਾਇਆ ਜਾਂਦਾ ਹੈ ਤੇ ਨਗਰ ਕੀਰਤਨ ਖਾਲਸਾ ਕਾਲਜ ਤੋਂ ਸ਼ੁਰੂ ਹੋ ਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅਕਾਲ ਤਖਤ ਸਾਹਿਬ ਤਕ ਜਾਂਦਾ ਹੈ | ਜਿਸ ਵਿੱਚ ਕਿ ਖ਼ਾਲਸਾ ਕਾਲਜ ਦੇ ਵਿਦਿਆਰਥੀ ਤੇ ਅਧਿਆਪਕ ਬੜੀ ਹੀ ਸ਼ਰਧਾ ਤੇ ਉਤਸ਼ਾਹ ਦੇ ਨਾਲ ਇਸ ਨਗਰ ਕੀਰਤਨ ਵਿੱਚ ਹਿੱਸਾ ਲੈਂਦੇ ਹਨ |

ਜ਼ਿਕਰਯੋਗ ਹੈ ਕਿ ਏਸ਼ੀਆ ਦਾ ਸਭ ਤੋਂ ਵੱਡਾ ਨਗਰ ਕੀਰਤਨ ਅੰਮ੍ਰਿਤਸਰ ਦੇ ਖ਼ਾਲਸਾ ਕਾਲਜ ਵੱਲੋਂ ਸਜਾਇਆ ਜਾਂਦਾ ਹੈ, ਜਿਸ ਦਾ ਕਿ ਗਿੰਨੀਜ਼ ਵਰਲਡ ਰਿਕਾਰਡ ਦੇ ਵਿੱਚ ਵੀ ਨਾਮ ਦਰਜ ਹੋ ਲਈ ਚੁੱਕਾ ਹੈ ਦੂਜੇ ਪਾਸੇ ਇਸ ਨਗਰ ਕੀਰਤਨ ਦੇ ਵਿੱਚ ਵੱਡੀ ਗਿਣਤੀ ਦੇ ਵਿੱਚ ਸਕੂਲੀ ਵਿਦਿਆਰਥੀ ਅਧਿਆਪਕ ਅਤੇ ਸ਼ਹਿਰ ਦੀਆਂ ਸੰਗਤਾਂ ਜੁੜਦੀਆਂ ਹਨ | ਇਹ ਨਗਰ ਕੀਰਤਨ ਹਰ ਸਾਲ ਖ਼ਾਲਸਾ ਕਾਲਜ ਵੱਲੋਂ ਅੰਮ੍ਰਿਤ ਵੇਲੇ ਸਜਾਇਆ ਜਾਂਦਾ ਹੈ ਜੋ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਜਾ ਕੇ ਸੰਪੰਨ ਹੁੰਦਾ ਹੈ |