Nagar Kirtan

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਗਿਆ ਸੁਰਮਈ ਨਿਸ਼ਾਨ ਸਾਹਿਬ ਦੀ ਅਗਵਾਈ ਹੇਠ ਅਲੌਕਿਕ ਨਗਰ ਕੀਰਤਨ

ਅੰਮ੍ਰਿਤਸਰ, 08 ਮਾਰਚ 2023: ਖ਼ਾਲਸਾਈ ਜਾਹੋ ਜਲਾਲ ਦਾ ਪ੍ਰਤੀਕ ਹੋਲੇ-ਮਹੱਲੇ ‘ਤੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਸੁਰਮਈ ਨਿਸ਼ਾਨ ਸਾਹਿਬ ਦੀ ਅਗਵਾਈ ‘ਚ ਅਲੌਕਿਕ ਨਗਰ ਕੀਰਤਨ (Nagar Kirtan) ਸਜਾਇਆ ਗਿਆ। ਖ਼ਾਲਸਾਈ ਜਾਹੋ ਜਲਾਲ ਨਾਲ ਰਵਾਨਾ ਹੋਏ ਇਸ ਨਗਰ ਕੀਰਤਨ ਦੀ ਖਾਸੀਅਤ ਹੈ ਕਿ ਇਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਨਹੀਂ ਕੀਤਾ ਜਾਂਦਾ। ਪੂਰਨ ਗੁਰ ਮਰਿਆਦਾ ਅਨੁਸਾਰ ਅਰਦਾਸ ਤੋਂ ਬਾਅਦ ਰਵਾਨਾ ਹੋਇਆ ਇਹ ਨਗਰ ਕੀਰਤਨ ਸ਼ਹਿਰ ਦੀ ਪ੍ਰਕਿਰਮਾ ਕਰਕੇ ਬੁਰਜ ਬਾਬਾ ਫੂਲਾ ‘ਚ ਹਾਜ਼ਰੀ ਲਗਵਾਉਣ ਮਗਰੋਂ ਸ੍ਰੀ ਅਕਲ ਤਖ਼ਤ ਸਾਹਿਬ ਵਿਖੇ ਸੰਪੰਨ ਹੋਇਆ।

ਇਸ ਅਲੌਕਿਕ ਨਗਰ ਕੀਰਤਨ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਸੰਗਤ ਨੇ ਆਪਣੀ ਹਾਜ਼ਰੀ ਭਰੀ | ਇਹ ਸੁਰਮਈ ਨਿਸ਼ਾਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਬਾਬਾ ਰਾਮ ਸਿੰਘ ਜੀ ਨੂੰ ਭੇਂਟ ਕੀਤੇ ਸਨ ਅਤੇ ਇਹ ਨਗਰ ਕੀਰਤਨ ਮਹਾਰਾਜਾ ਰਣਜੀਤ ਸਿੰਘ ਦੇ ਵੇਲੇ ਤੋਂ ਕੱਢਿਆ ਜਾ ਰਿਹਾ ਹੈ ਅਤੇ ਇਹ ਨਗਰ ਕੀਰਤਨ ਅੰਮ੍ਰਿਤਸਰ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਚੋਂ ਹੁੰਦਾ ਹੋਇਆ ਸੱਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਆ ਕੇ ਸਮਾਪਤ ਹੋਇਆ |

Scroll to Top