July 7, 2024 11:10 am
Navjot Singh Sidhu

ਨਵਜੋਤ ਸਿੰਘ ਸਿੱਧੂ ਦੀ ਭਲਕੇ ਰਿਹਾਈ ਨੂੰ ਲੈ ਕੇ ਪਟਿਆਲਾ ‘ਚ ਸਮਰਥਕਾਂ ਵਲੋਂ ਸਵਾਗਤ ਦੀਆਂ ਤਿਆਰੀਆਂ

ਪਟਿਆਲਾ, 31 ਮਾਰਚ 2023: ਰੋਡਰੇਜ ਮਾਮਲੇ ਵਿੱਚ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਸਜ਼ਾ ਭੁਗਤ ਰਹੇ ਨਵਜੋਤ ਸਿੰਘ ਸਿੱਧੂ (Navjot Singh Sidhu) ਦੀ ਭਲਕੇ ਰਿਹਾਈ ਨੂੰ ਲੈ ਕੇ ਪਟਿਆਲਾ ਸ਼ਹਿਰ ਵਿੱਚ ਉਨ੍ਹਾਂ ਦੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਜਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਦੇ ਟਵਿਟਰ ਖ਼ਾਤੇ ‘ਤੇ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ ਸਭ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਨਵਜੋਤ ਸਿੰਘ ਸਿੱਧੂ ਭਲਕੇ ਪਟਿਆਲਾ ਜੇਲ੍ਹ ਤੋਂ ਰਿਹਾਅ ਹੋ ਜਾਣਗੇ। ਜਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਰੋਡਰੇਜ ਮਾਮਲੇ ‘ਚ ਪਟਿਆਲਾ ਦੀ ਕੇਂਦਰੀ ਜੇਲ੍ਹ ‘ਚ ਬੰਦ ਹਨ

ਇਸਤੋਂ ਬਾਅਦ ਪਟਿਆਲਾ ਵਿਖੇ ਨਵਜੋਤ ਸਿੰਘ ਸਿੱਧੂ ਦੇ ਸਮਰਥਕਾਂ ਵੱਲੋਂ ਭਲਕੇ ਉਨ੍ਹਾਂ ਦੀ ਰਿਹਾਈ ਤੋਂ ਬਾਅਦ ਪਟਿਆਲਾ ਵਿੱਚ ਕੀਤੇ ਜਾਣ ਵਾਲੇ ਸਵਾਗਤ ਦੀਆਂ ਤਿਆਰੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ ਹੈ ਅਤੇ ਇਸਦੇ ਨਾਲ ਹੀ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਨੂੰ ਲੈ ਕੇ ਖੁਸ਼ੀ ਵਿੱਚ ਲੱਡੂ ਵੀ ਵੰਡੇ ਜਾ ਰਹੇ ਹਨ | ਇਸ ਮੌਕੇ ਨਵਜੋਤ ਸਿੰਘ ਸਿੱਧੂ ਦੇ ਪੁੱਤਰ ਕਰਨ ਸਿੱਧੂ ਵੱਲੋਂ ਵੀ ਆਪਣੇ ਪਿਤਾ ਦੀ ਕੱਲ੍ਹ ਹੋਣ ਵਾਲੀ ਰਿਹਾਈ ਸਬੰਧੀ ਵਿਚਾਰ ਸਾਂਝੇ ਕੀਤੇ ਗਏ ਹਨ |