ਪੈਗਾਸਸ

ਸੁਪਰੀਮ ਕੋਰਟ ਨੇ ਪੈਗਾਸਸ ਮਾਮਲੇ ਦੀ ਸੁਣਵਾਈ ਦੀ ਤਾਰੀਖ਼ ਕੀਤੀ ਮੁਲਤਵੀ

ਚੰਡੀਗੜ੍ਹ 22 ਫਰਵਰੀ 2022: ਸੁਪਰੀਮ ਕੋਰਟ ਨੇ ਪੈਗਾਸਸ ਮਾਮਲੇ ਨਾਲ ਜੁੜੀਆਂ ਪਟੀਸ਼ਨਾਂ ‘ਤੇ ਸੁਣਵਾਈ ਸ਼ੁੱਕਰਵਾਰ ਨੂੰ ਕਰੇਗਾ। ਇਸ ਤੋਂ ਪਹਿਲਾਂ ਅਦਾਲਤ ਨੇ ਮਾਮਲੇ ਦੀ ਸੁਣਵਾਈ ਲਈ ਬੁੱਧਵਾਰ ਦੀ ਤਰੀਕ ਤੈਅ ਕੀਤੀ ਗਈ ਸੀ, ਪਰ ਸਾਲਿਸਟਰ ਜਨਰਲ ਦੀ ਅਪੀਲ ‘ਤੇ ਸੁਪਰੀਮ ਕੋਰਟ ਨੇ ਸੁਣਵਾਈ ਦੀ ਤਾਰੀਖ਼ ਵਧਾ ਦਿੱਤੀ ਗਈ ਹੈ। ਇਸ ਦੇ ਨਾਲ ਹੀ ਸੀਜੇਆਈ (CJI) ਨੇ ਸਾਲਿਸਟਰ ਜਨਰਲ ਨੂੰ ਇਸ ਬਾਰੇ ਸਾਰੀਆਂ ਪਾਰਟੀਆਂ ਨੂੰ ਸੂਚਿਤ ਕਰਨ ਲਈ ਵੀ ਕਿਹਾ ਹੈ ।

ਇਸ ਦੌਰਾਨ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਉਹ ਬੁੱਧਵਾਰ ਨੂੰ ਹੋਰ ਮਾਮਲਿਆਂ ‘ਚ ਕਾਫੀ ਰੁੱਝੇ ਹੋਏ ਹਨ ਅਤੇ ਇਸ ਲਈ ਉਨ੍ਹਾਂ ਨੇ ਸੁਣਵਾਈ ਮੁਲਤਵੀ ਕਰਨ ਦੀ ਮੰਗ ਕੀਤੀ ਹੈ। 27 ਅਕਤੂਬਰ ਨੂੰ ਸੁਪਰੀਮ ਕੋਰਟ ਨੇ ਜਾਂਚ ਲਈ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਸੀ, ਜਿਸ ਦੀ ਅਗਵਾਈ ਸੁਪਰੀਮ ਕੋਰਟ ਦੇ ਸਾਬਕਾ ਜੱਜ ਜਸਟਿਸ ਆਰਵੀ ਰਵਿੰਦਰਨ ਕਰ ਰਹੇ ਹਨ।

ਅਦਾਲਤ ਨੇ ਪੈਗਾਸਸ ਮਾਮਲੇ ਦੀ ਸੁਣਵਾਈ ਪਿਛਲੇ ਸਾਲ ਅਕਤੂਬਰ ‘ਚ ਕੀਤੀ ਸੀ। ਉਸ ਸਮੇਂ, ਅਦਾਲਤ ਨੇ ਭਾਰਤ ‘ਚ ਕੁਝ ਲੋਕਾਂ ਦੀ ਨਿਗਰਾਨੀ ਕਰਨ ਲਈ ਇਜ਼ਰਾਈਲੀ ਸੌਫ਼ਟਵੇਅਰ ਦੀ ਵਰਤੋਂ ਕੀਤੇ ਜਾਣ ਦੇ ਦੋਸ਼ਾਂ ਦੀ ਜਾਂਚ ਕਰਨ ਲਈ ਸਾਈਬਰ ਮਾਹਰਾਂ ਦੇ ਤਿੰਨ ਮੈਂਬਰੀ ਪੈਨਲ ਦੀ ਸਥਾਪਨਾ ਕਰਨ ਦਾ ਹੁਕਮ ਦਿੱਤਾ ਸੀ।

Scroll to Top