Site icon TheUnmute.com

ਪੰਜਾਬ ਰਾਜਪਾਲ ਵੱਲੋਂ ਬਿੱਲਾਂ ਨੂੰ ਮਨਜ਼ੂਰੀ ਨਾ ਦੇਣ ‘ਤੇ ਸੁਪਰੀਮ ਕੋਰਟ ਨਾਰਾਜ਼, ਆਖਿਆ- ‘ਤੁਸੀਂ ਅੱਗ ਨਾਲ ਖੇਡ ਰਹੇ ਹੋ’

Punjab Governor

ਚੰਡੀਗੜ੍ਹ, 10 ਨਵੰਬਰ 2023: ਪੰਜਾਬ ਦੇ ਰਾਜਪਾਲ (Punjab Governor) ਬਨਵਾਰੀ ਲਾਲ ਪੁਰੋਹਿਤ ਵੱਲੋਂ ਪੰਜਾਬ ਸਰਕਾਰ ਵੱਲੋਂ ਬੁਲਾਏ ਗਏ ਵਿਧਾਨ ਸਭਾ ਇਜਲਾਸ਼ ਨੂੰ ਗੈਰ-ਕਾਨੂੰਨੀ ਕਰਾਰ ਦੇਣ ਅਤੇ ਸਦਨ ਵਿੱਚ ਪਾਸ ਕੀਤੇ ਬਿੱਲਾਂ ਨੂੰ ਮਨਜ਼ੂਰੀ ਨਾ ਦੇਣ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਸੁਣਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ |

ਇਸ ਤੋਂ ਪਹਿਲਾਂ ਸੁਣਵਾਈ ਦੌਰਾਨ ਚੀਫ਼ ਜਸਟਿਸ ਡੀ.ਵਾਈ ਚੰਦਰਚੂੜ ਸਿੰਘ ਨੇ ਕਿਹਾ ਕਿ ਤੁਸੀਂ ਕਿਸ ਸ਼ਕਤੀ ਦੀ ਵਰਤੋਂ ਕਰਕੇ ਕਹਿ ਰਹੇ ਹੋ ਕਿ ਸਪੀਕਰ ਵੱਲੋਂ ਬੁਲਾਇਆ ਗਿਆ ਇਜਲਾਸ ਗੈਰ-ਕਾਨੂੰਨੀ ਢੰਗ ਨਾਲ ਬੁਲਾਇਆ ਜਾ ਰਿਹਾ ਹੈ। ਸਪੀਕਰ ਸੈਸ਼ਨ ਸੱਦਦਾ ਹੈ। ਸਾਨੂੰ ਦੱਸਿਆ ਜਾਵੇ ਕਿ ਰਾਜਪਾਲ ਕੋਲ ਇਹ ਕਹਿਣ ਦੀ ਕੀ ਸ਼ਕਤੀ ਹੈ? ਕੀ ਸਪੀਕਰ ਕੋਲ ਮੁਲਤਵੀ ਕਹਿਣ ਦਾ ਅਧਿਕਾਰ ਨਹੀਂ ਹੈ? ਉਨ੍ਹਾਂ ਕਿਹਾ ਕਿ ਜੇਕਰ ਬਿੱਲ ਗਲਤ ਹਨ ਤਾਂ ਸਪੀਕਰ ਨੂੰ ਭੇਜਣ | ਰਾਜਪਾਲ (Punjab Governor) ਅਤੇ ਸਰਕਾਰ ਵਿਚਾਲੇ ਤਕਰਾਰ ਲੋਕਤੰਤਰ ਲਈ ਠੀਕ ਨਹੀਂ | ਉਨ੍ਹਾਂ ਕਿਹਾ ਤੁਸੀਂ ਅੱਗ ਨਾਲ ਖੇਡ ਰਹੇ ਹੋ |

ਸੁਪਰੀਮ ਕੋਰਟ ਨੇ ਸੁਣਵਾਈ ਵਿੱਚ ਉਨ੍ਹਾਂ ਨੇ ਸਭ ਤੋਂ ਪਹਿਲਾਂ ਤਾਮਿਲਨਾਡੂ ਦੇ ਮਾਮਲੇ ਦੀ ਗੱਲ ਕੀਤੀ। ਇਸ ਤੋਂ ਬਾਅਦ ਪੰਜਾਬ ਦੇ ਮੁੱਦੇ ‘ਤੇ ਸੁਣਵਾਈ ਹੋਈ। ਰਾਜ ਸਰਕਾਰਾਂ ਵੱਲੋਂ ਤਾਮਿਲਨਾਡੂ ਅਤੇ ਕੇਰਲ ਦੇ ਰਾਜਪਾਲਾਂ ਵਿਰੁੱਧ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ। ਰਾਜਪਾਲਾਂ ‘ਤੇ ਦੋਸ਼ ਹਨ ਕਿ ਉਹ ਲੰਬੇ ਸਮੇਂ ਤੋਂ ਲਟਕ ਰਹੇ ਬਿੱਲਾਂ ‘ਤੇ ਦਸਤਖਤ ਨਹੀਂ ਕਰ ਰਹੇ ਹਨ।

Exit mobile version