Arvind Kejriwal

ਸੁਪਰੀਮ ਕੋਰਟ ਵੱਲੋਂ CM ਅਰਵਿੰਦ ਕੇਜਰੀਵਾਲ ਨੂੰ ਨਹੀਂ ਮਿਲੀ ਰਾਹਤ, ਈਡੀ ਨੂੰ ਨੋਟਿਸ ਜਾਰੀ

ਚੰਡੀਗੜ੍ਹ, 15 ਅਪ੍ਰੈਲ 2024: ਸੁਪਰੀਮ ਕੋਰਟ ਨੇ ਕਥਿਤ ਦਿੱਲੀ ਸ਼ਰਾਬ ਨੀਤੀ ਘਪਲੇ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੂੰ ਤੁਰੰਤ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਈਡੀ ਨੂੰ ਨੋਟਿਸ ਜਾਰੀ ਕਰਕੇ 24 ਅਪ੍ਰੈਲ ਤੱਕ ਜਵਾਬ ਦੇਣ ਦਾ ਨਿਰਦੇਸ਼ ਦਿੱਤਾ ਹੈ। ਅਦਾਲਤ ਹੁਣ 29 ਅਪ੍ਰੈਲ ਨੂੰ ਕੇਜਰੀਵਾਲ ਮਾਮਲੇ ਦੀ ਸੁਣਵਾਈ ਕਰੇਗੀ।

ਸੁਣਵਾਈ ਦੌਰਾਨ ਸੁਪਰੀਮ ਕੋਰਟ ਵਿੱਚ ਅਰਵਿੰਦ ਕੇਜਰੀਵਾਲ (Arvind Kejriwal) ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਦਾਅਵਾ ਕੀਤਾ ਕਿ ਕੇਜਰੀਵਾਲ ਨੂੰ ਲੋਕ ਸਭਾ ਚੋਣਾਂ ਵਿੱਚ ਪ੍ਰਚਾਰ ਕਰਨ ਤੋਂ ਰੋਕਣ ਲਈ ਗ੍ਰਿਫ਼ਤਾਰ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਕੇਜਰੀਵਾਲ ਨੇ ਸ਼ਰਾਬ ਨੀਤੀ ਮਾਮਲੇ ‘ਚ ਆਪਣੀ ਗ੍ਰਿਫਤਾਰੀ ਨੂੰ ਚੁਣੌਤੀ ਦਿੰਦੇ ਹੋਏ ਦਿੱਲੀ ਹਾਈਕੋਰਟ ‘ਚ ਪਹੁੰਚ ਕੀਤੀ ਸੀ ਪਰ ਉਨ੍ਹਾਂ ਨੂੰ ਹਾਈਕੋਰਟ ਤੋਂ ਰਾਹਤ ਨਹੀਂ ਮਿਲੀ, ਜਿਸ ਤੋਂ ਬਾਅਦ ਕੇਜਰੀਵਾਲ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ।

Scroll to Top