ਰਾਖਵਾਂਕਰਨ ਨੀਤੀ

ਵਕਫ਼ ਕਾਨੂੰਨ ਨੂੰ ਚੁਣੌਤੀ ਦੇਣ ਵਾਲੀਆਂ ਨਵੀਆਂ ਪਟੀਸ਼ਨਾਂ ਸੁਪਰੀਮ ਕੋਰਟ ਵੱਲੋਂ ਖਾਰਜ

ਦਿੱਲੀ, 16 ਮਈ 2025: Waqf Act News: ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਵਕਫ਼ ਕਾਨੂੰਨ ਦੀ ਸੰਵਿਧਾਨਕ ਵੈਧਤਾ ਨੂੰ ਚੁਣੌਤੀ ਦੇਣ ਵਾਲੀਆਂ ਨਵੀਆਂ ਪਟੀਸ਼ਨਾਂ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਹਰ ਕੋਈ ਆਪਣਾ ਨਾਮ ਅਖ਼ਬਾਰ ‘ਚ ਚਾਹੁੰਦਾ ਹੈ। ਚੀਫ਼ ਜਸਟਿਸ ਬੀਆਰ ਗਵਈ ਅਤੇ ਜਸਟਿਸ ਆਗਸਟੀਨ ਜਾਰਜ ਮਸੀਹ ਦੀ ਬੈਂਚ ਨੇ ਫੈਸਲਾ ਕੀਤਾ ਕਿ ਉਹ 20 ਮਈ ਨੂੰ ਲੰਬਿਤ ਮਾਮਲਿਆਂ ਦੀ ਸੁਣਵਾਈ ਕਰੇਗੀ।

ਜਦੋਂ ਪਟੀਸ਼ਨਾਂ ਸ਼ੁੱਕਰਵਾਰ ਨੂੰ ਅਦਾਲਤ ‘ਚ ਸੁਣਵਾਈ ਲਈ ਆਈਆਂ, ਤਾਂ ਕੇਂਦਰ ਵੱਲੋਂ ਪੇਸ਼ ਹੋਏ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਇਤਰਾਜ਼। ਉਨ੍ਹਾਂ ਕਿਹਾ ਕਿ ਕਾਨੂੰਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਦਾ ਕੋਈ ਅੰਤ ਨਹੀਂ ਹੈ। ਅਜਿਹੀਆਂ ਪਟੀਸ਼ਨਾਂ ਦਾਇਰ ਨਹੀਂ ਕੀਤੀਆਂ ਜਾ ਸਕਦੀਆਂ। ਇਸ ‘ਤੇ ਪਟੀਸ਼ਨਕਰਤਾ ਦੇ ਵਕੀਲ ਨੇ ਕਿਹਾ ਕਿ ਉਨ੍ਹਾਂ 8 ਅਪ੍ਰੈਲ ਨੂੰ ਪਟੀਸ਼ਨ ਦਾਇਰ ਕੀਤੀ ਸੀ। 15 ਅਪ੍ਰੈਲ ਨੂੰ ਸੁਪਰੀਮ ਕੋਰਟ ਰਜਿਸਟਰੀ ਦੁਆਰਾ ਦਰਸਾਏ ਖਾਮੀਆਂ ਨੂੰ ਦੂਰ ਕਰ ਦਿੱਤਾ ਗਿਆ ਸੀ, ਪਰ ਉਸਦੀ ਪਟੀਸ਼ਨ ਸੁਣਵਾਈ ਲਈ ਸੂਚੀਬੱਧ ਨਹੀਂ ਕੀਤੀ ਸੀ।

ਇਸ ‘ਤੇ ਚੀਫ਼ ਜਸਟਿਸ ਨੇ ਕਿਹਾ ਕਿ ਹਰ ਕੋਈ ਆਪਣਾ ਨਾਮ ਅਖ਼ਬਾਰ ‘ਚ ਚਾਹੁੰਦਾ ਹੈ। ਜਦੋਂ ਪਟੀਸ਼ਨਕਰਤਾ ਦੇ ਵਕੀਲ ਨੇ ਬੈਂਚ ਨੂੰ ਪਟੀਸ਼ਨ ਨੂੰ ਲੰਬਿਤ ਪਟੀਸ਼ਨਾਂ ਨਾਲ ਜੋੜਨ ਦੀ ਬੇਨਤੀ ਕੀਤੀ, ਤਾਂ ਬੈਂਚ ਨੇ ਕਿਹਾ, “ਅਸੀਂ ਇਸ ਮੁੱਦੇ ‘ਤੇ ਫੈਸਲਾ ਕਰਾਂਗੇ।” ਬੈਂਚ ਨੇ ਪਟੀਸ਼ਨ ਖਾਰਜ ਕਰ ਦਿੱਤੀ। ਬੈਂਚ ਨੇ ਕਿਹਾ ਕਿ ਜੇਕਰ ਅਜਿਹੀ ਕੋਈ ਹੋਰ ਪਟੀਸ਼ਨ ਸੁਣਵਾਈ ਲਈ ਆਉਂਦੀ ਹੈ, ਤਾਂ ਇਸਨੂੰ ਖਾਰਜ ਕਰ ਦਿੱਤਾ ਜਾਵੇਗਾ। ਜਦੋਂ ਪਟੀਸ਼ਨਕਰਤਾ ਦੇ ਵਕੀਲ ਨੇ ਲੰਬਿਤ ਪਟੀਸ਼ਨਾਂ ‘ਚ ਦਖਲ ਦੇਣ ਦੀ ਇਜਾਜ਼ਤ ਮੰਗੀ ਤਾਂ ਬੈਂਚ ਨੇ ਕਿਹਾ ਕਿ ਸਾਡੇ ਕੋਲ ਪਹਿਲਾਂ ਹੀ ਕਾਫ਼ੀ ਦਖਲ ਦੇਣ ਵਾਲੇ ਹਨ।

Read More: ਸੁਪਰੀਮ ਕੋਰਟ ‘ਚ ਵਕਫ਼ ਕਾਨੂੰਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ‘ਤੇ 20 ਮਈ ਨੂੰ ਹੋਵੇਗੀ ਸੁਣਵਾਈ

Scroll to Top