June 30, 2024 5:05 pm
Nitish Kumar

ਨਿਤੀਸ਼ ਕੁਮਾਰ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਵਾਲੀ ਪਟੀਸ਼ਨ ਸੁਪਰੀਮ ਕੋਰਟ ਵਲੋਂ ਖਾਰਜ

ਚੰਡੀਗੜ੍ਹ 12 ਨਵੰਬਰ 2022: ਸੁਪਰੀਮ ਕੋਰਟ ਨੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ (Chief Minister Nitish Kumar) ਨੂੰ ਅਹੁਦੇ ਤੋਂ ਹਟਾਉਣ ਦੇ ਨਿਰਦੇਸ਼ ਦੀ ਮੰਗ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਪਟੀਸ਼ਨ ‘ਚ ਦੋਸ਼ ਲਾਇਆ ਗਿਆ ਸੀ ਕਿ ਨਿਤੀਸ਼ ਕੁਮਾਰ ਦੀ ਮੁੱਖ ਮੰਤਰੀ ਦੇ ਅਹੁਦੇ ‘ਤੇ ਨਿਯੁਕਤੀ ਭਾਰਤ ਦੇ ਸੰਵਿਧਾਨ ਦੇ ਉਪਬੰਧਾਂ ਦੀ ਉਲੰਘਣਾ ਹੈ।

ਜਸਟਿਸ ਐਮਆਰ ਸ਼ਾਹ ਅਤੇ ਜਸਟਿਸ ਐਮਐਮ ਸੁੰਦਰੇਸ਼ ਦੀ ਬੈਂਚ ਨੇ ਕਿਹਾ ਕਿ ਚੋਣਾਂ ਤੋਂ ਬਾਅਦ ਗੱਠਜੋੜ ਦੀ ਇਜਾਜ਼ਤ ਦਲ-ਬਦਲ ਵਿਰੋਧੀ ਕਾਨੂੰਨ ਅਤੇ ਸੰਵਿਧਾਨ ਦੀ 10ਵੀਂ ਅਨੁਸੂਚੀ ਦੀਆਂ ਸ਼ਰਤਾਂ ਦੇ ਅਧੀਨ ਇਜਾਜ਼ਤ ਦਿੱਤੀ ਹੈ। ਇਸ ਕਰਕੇ ਇਹ ਜਨਹਿੱਤ ਪਟੀਸ਼ਨ ਖਾਰਜ ਹੋ ਜਾਂਦੀ ਹੈ।

ਪਟੀਸ਼ਨਕਰਤਾ ਚੰਦਨ ਕੁਮਾਰ ਨੇ ਅਦਾਲਤ ਨੂੰ ਦੱਸਿਆ ਕਿ ਮੁੱਖ ਮੰਤਰੀ ਨਿਤੀਸ਼ ਕੁਮਾਰ (Chief Minister Nitish Kumar) ਨੇ ਚੋਣਾਂ ਤੋਂ ਪਹਿਲਾਂ ਭਾਜਪਾ ਨਾਲ ਗਠਜੋੜ ਕੀਤਾ ਸੀ। ਬਾਅਦ ਵਿੱਚ ਉਨ੍ਹਾਂ ਨੇ ਆਰਜੇਡੀ ਨਾਲ ਗਠਜੋੜ ਕਰਕੇ ਸਰਕਾਰ ਬਣਾਈ, ਇਹ ਵੋਟਰਾਂ ਨਾਲ ਧੋਖਾ ਹੈ। ਇਸ ਲਈ ਵੋਟਰਾਂ ਨੂੰ ਧੋਖਾ ਦੇਣ ਦੇ ਆਧਾਰ ‘ਤੇ ਉਨ੍ਹਾਂ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੇ ਨਿਰਦੇਸ਼ ਦਿੱਤੇ ਜਾਣ। ਇਸ ਦੌਰਾਨ ਉਨ੍ਹਾਂ ਮੰਗ ਕੀਤੀ ਕਿ ਅਦਾਲਤ ਦਲ-ਬਦਲ ਵਿਰੋਧੀ ਕਾਨੂੰਨ ਅਤੇ 10ਵੀਂ ਅਨੁਸੂਚੀ ‘ਚ ਸੋਧ ਲਈ ਸੰਸਦ ਨੂੰ ਕਾਨੂੰਨ ਬਣਾਉਣ ਦਾ ਨਿਰਦੇਸ਼ ਦੇਵੇ।