ਚੰਡੀਗ੍ਹੜ, 15 ਜੁਲਾਈ 2024: ਆਮਦਨ ਤੋਂ ਵੱਧ ਜਾਇਦਾਦ ਦੇ ਕਥਿਤ ਮਾਮਲੇ ‘ਚ ਕਰਨਾਟਕ ਦੇ ਉਪ ਮੁੱਖ ਮੰਤਰੀ ਡੀਕੇ ਸ਼ਿਵਕੁਮਾਰ (DK Shivakumar) ਨੂੰ ਝਟਕਾ ਨੂੰ ਸੁਪਰੀਮ ਕੋਰਟ ਵੱਲੋਂ ਵੱਡਾ ਝਟਕ ਮਿਲਿਆ ਹੈ | ਸੁਪਰੀਮ ਕੋਰਟ ਨੇ ਸ਼ਿਵਕੁਮਾਰ ਦੀ ਉਸ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ, ਜਿਸ ‘ਚ ਉਨ੍ਹਾਂ ਨੇ ਸੀਬੀਆਈ ਵੱਲੋਂ ਉਨ੍ਹਾਂ ਖ਼ਿਲਾਫ਼ ਦਰਜ ਕੀਤੇ ਕੇਸ ਅਤੇ ਜਾਂਚ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ |
ਸ਼ਿਵਕੁਮਾਰ (DK Shivakumar) ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਦੀ ਬੈਂਚ ਨੇ ਕਿਹਾ ਕਿ ਕਰਨਾਟਕ ਹਾਈ ਕੋਰਟ ਦੇ ਹੁਕਮਾਂ ‘ਚ ਦਖ਼ਲ ਦੇਣ ਲਈ ਤਿਆਰ ਨਹੀਂ ਹਨ, ਇਸ ਲਈ ਸ਼ਿਵਕੁਮਾਰ ਦੀ ਪਟੀਸ਼ਨ ਖਾਰਜ ਕੀਤੀ ਜਾਂਦੀ ਹੈ। ਇਸਤੋਂ ਪਹਿਲਾਂ ਸ਼ਿਵਕੁਮਾਰ ਨੇ ਸੀਬੀਆਈ ਕੇਸ ਨੂੰ ਰੱਦ ਕਰਵਾਉਣ ਲਈ ਕਰਨਾਟਕ ਹਾਈ ਕੋਰਟ ਦਾ ਰੁਖ਼ ਕੀਤਾ ਸੀ, ਪਰ ਉਨ੍ਹਾਂ ਨੂੰ ਹਾਈ ਕੋਰਟ ਤੋਂ ਵੀ ਰਾਹਤ ਨਹੀਂ ਮਿਲੀ।
ਸੀਬੀਆਈ ਨੇ ਸ਼ਿਵਕੁਮਾਰ ‘ਤੇ ਦੋਸ਼ ਲਾਇਆ ਹੈ ਕਿ ਉਨ੍ਹਾਂ ਨੇ 2013 ਤੋਂ 2018 ਦਰਮਿਆਨ ਕਾਂਗਰਸ ਸਰਕਾਰ ‘ਚ ਮੰਤਰੀ ਰਹਿੰਦਿਆਂ ਆਪਣੀ ਆਮਦਨ ਦੇ ਜਾਣੇ-ਪਛਾਣੇ ਸਰੋਤਾਂ ਤੋਂ ਵੱਧ ਜਾਇਦਾਦ ਇਕੱਠੀ ਕੀਤੀ। ਸੀਬੀਆਈ ਨੇ ਇਸ ਮਾਮਲੇ ‘ਚ 3 ਸਤੰਬਰ 2020 ਨੂੰ ਕੇਸ ਦਰਜ ਕੀਤਾ ਸੀ।