Site icon TheUnmute.com

ਡੇਰਾ ਮੁਖੀ ਰਾਮ ਰਹੀਮ ਖ਼ਿਲਾਫ਼ ਪਾਈ SGPC ਦੀ ਪਟੀਸ਼ਨ ਸੁਪਰੀਮ ਕੋਰਟ ਨੇ ਕੀਤੀ ਖ਼ਾਰਜ !

Ram Rahim

28 ਫਰਵਰੀ 2025: ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ (ram rahim) ਨੂੰ ਹਰਿਆਣਾ ਸਰਕਾਰ ਵੱਲੋਂ ਪੈਰੋਲ ਜਾਂ ਫਰਲੋ ‘ਤੇ ਵਾਰ-ਵਾਰ ਰਿਹਾਅ ਕਰਨ ਵਿਰੁੱਧ ਸੁਪਰੀਮ ਕੋਰਟ ਨੇ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ।

ਦੱਸ ਦੇਈਏ ਕਿ ਅਦਾਲਤ ਨੇ ਕਿਹਾ ਹੈ ਕਿ ਕਿਸੇ ਖਾਸ ਵਿਅਕਤੀ ਨੂੰ ਦਿੱਤੀ ਗਈ ਰਾਹਤ ਨੂੰ ਜਨਹਿਤ ਮੁਕੱਦਮੇ ਦੇ ਨਾਮ ‘ਤੇ ਚੁਣੌਤੀ ਨਹੀਂ ਦਿੱਤੀ ਜਾ ਸਕਦੀ। ਜੇਕਰ ਹਾਈ ਕੋਰਟ ਦੇ ਕਿਸੇ ਨਿਯਮ ਜਾਂ ਹੁਕਮ ਦੀ ਉਲੰਘਣਾ ਹੋ ਰਹੀ ਹੈ, ਤਾਂ ਇਸਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਜਾ ਸਕਦੀ ਹੈ।

ਜਾਣਕਾਰੀ ਮੁਤਾਬਿਕ ਦੱਸ ਦੇਈਏ ਕਿ ਇਹ ਪਟੀਸ਼ਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (shromni gurdwara parbandhak committee) ਵੱਲੋਂ ਦਾਇਰ ਕੀਤੀ ਗਈ ਸੀ। ਇਸ ਵਿੱਚ 2022 ਤੋਂ ਲੈ ਕੇ ਹੁਣ ਤੱਕ ਕਈ ਵਾਰ ਰਾਮ ਰਹੀਮ ਦੇ ਜੇਲ੍ਹ ਤੋਂ ਬਾਹਰ ਆਉਣ ਦਾ ਵਿਰੋਧ ਕੀਤਾ ਗਿਆ ਹੈ।

ਉਥੇ ਹੀ ਰਾਮ ਰਹੀਮ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਕਿਹਾ ਕਿ ਇਹ ਪਟੀਸ਼ਨ ਰਾਜਨੀਤਿਕ ਦੁਸ਼ਮਣੀ ਕਾਰਨ ਦਾਇਰ ਕੀਤੀ ਗਈ ਹੈ।

ਸੁਪਰੀਮ ਕੋਰਟ ਦੇ ਜਸਟਿਸ ਭੂਸ਼ਣ ਰਾਮਕ੍ਰਿਸ਼ਨ ਗਵਈ ਅਤੇ ਜਸਟਿਸ ਮਨੋਜ ਮਿਸ਼ਰਾ ਨੇ ਇਸ ਤੱਥ ਦਾ ਵੀ ਨੋਟਿਸ ਲਿਆ ਕਿ ਹਾਈ ਕੋਰਟ (highcourt) ਨੇ ਇੱਕ ਮਾਮਲੇ ਵਿੱਚ ਕਿਹਾ ਸੀ ਕਿ ਸਰਕਾਰ ਨਿਯਮਾਂ ਅਨੁਸਾਰ ਰਾਮ ਰਹੀਮ ਦੀ ਪੈਰੋਲ ਦੀ ਅਰਜ਼ੀ ‘ਤੇ ਵਿਚਾਰ ਕਰ ਸਕਦੀ ਹੈ।

ਉਥੇ ਹੀ ਪਟੀਸ਼ਨਕਰਤਾ ਦੇ ਵਕੀਲ ਨੇ ਕਿਹਾ ਕਿ ਪਿਛਲੇ ਸਾਲ ਰਾਮ ਰਹੀਮ (ram rahim) ਦੀ ਰਿਹਾਈ ਹਾਈ ਕੋਰਟ ਦੇ ਇਸ ਹੁਕਮ ਦੀ ਉਲੰਘਣਾ ਸੀ। ਇਸ ‘ਤੇ ਜੱਜਾਂ ਨੇ ਕਿਹਾ ਕਿ ਜੇਕਰ ਅਜਿਹਾ ਹੈ ਤਾਂ ਸੂਬਾ ਸਰਕਾਰ ਵਿਰੁੱਧ ਹਾਈ ਕੋਰਟ ਵਿੱਚ ਮਾਣਹਾਨੀ ਪਟੀਸ਼ਨ ਦਾਇਰ ਕੀਤੀ ਜਾ ਸਕਦੀ ਹੈ। ਕਿਸੇ ਖਾਸ ਵਿਅਕਤੀ ਨੂੰ ਨਿਸ਼ਾਨਾ ਬਣਾਉਣ ਵਾਲੀ ਜਨਹਿਤ ਮੁਕੱਦਮੇ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।

Read More: ਰਾਮ ਰਹੀਮ ਨੂੰ ਨਹੀਂ ਮਿਲੀ ਰਾਹਤ, ਬਰਗਾੜੀ ਬੇਅਦਬੀ ਮਾਮਲੇ ਨਾਲ ਜੁੜੀ ਪਟੀਸ਼ਨ ‘ਤੇ ਹੋਈ ਸੁਣਵਾਈ

Exit mobile version