Supreme Court

ਸੁਪਰੀਮ ਕੋਰਟ ਨੇ ਬਾਬਾ ਰਾਮਦੇਵ ਤੇ ਬਾਲਕ੍ਰਿਸ਼ਨ ਨੂੰ ਪਾਈ ਝਾੜ, ਪਤੰਜਲੀ ਦਾ ਦੂਜਾ ਮੁਆਫ਼ੀਨਾਮਾ ਰੱਦ

ਚੰਡੀਗੜ੍ਹ, 10 ਅਪ੍ਰੈਲ 2024: ਯੋਗ ਗੁਰੂ ਰਾਮਦੇਵ ਅਤੇ ਪਤੰਜਲੀ ਆਯੁਰਵੇਦ ਲਿਮਟਿਡ ਦੇ ਐਮਡੀ ਆਚਾਰੀਆ ਬਾਲਕ੍ਰਿਸ਼ਨ ਨੇ ਆਪਣੇ ਉਤਪਾਦਾਂ ਬਾਰੇ ਵੱਡੇ-ਵੱਡੇ ਦਾਅਵੇ ਕਰਨ ਵਾਲੀ ਕੰਪਨੀ ਦੁਆਰਾ ਜਾਰੀ ਇਸ਼ਤਿਹਾਰਾਂ ਲਈ ਇੱਕ ਵਾਰ ਫਿਰ ਸੁਪਰੀਮ ਕੋਰਟ ਤੋਂ ਮੁਆਫ਼ੀ ਮੰਗੀ ਹੈ। ਇਸ ‘ਤੇ ਸੁਪਰੀਮ ਕੋਰਟ (Supreme Court) ਨੇ ਉਨ੍ਹਾਂ ਨੂੰ ਝਾੜ ਪਾਈ ਹੈ |

ਸੁਪਰੀਮ ਕੋਰਟ (Supreme Court) ਨੇ ਬੁੱਧਵਾਰ ਨੂੰ ਪਤੰਜਲੀ ਦੇ ਵਿਵਾਦਿਤ ਇਸ਼ਤਿਹਾਰ ਮਾਮਲੇ ‘ਚ ਬਾਬਾ ਰਾਮਦੇਵ ਅਤੇ ਬਾਲਕ੍ਰਿਸ਼ਨ ਦੇ ਦੂਜੇ ਮੁਆਫ਼ੀਨਾਮੇ ਨੂੰ ਵੀ ਰੱਦ ਕਰ ਦਿੱਤਾ ਹੈ । ਜਸਟਿਸ ਹਿਮਾ ਕੋਹਲੀ ਅਤੇ ਜਸਟਿਸ ਅਮਾਨਤੁੱਲਾ ਦੀ ਬੈਂਚ ਨੇ ਪਤੰਜਲੀ ਦੇ ਵਕੀਲ ਵਿਪਿਨ ਸਾਂਘੀ ਅਤੇ ਮੁਕੁਲ ਰੋਹਤਗੀ ਨੂੰ ਕਿਹਾ ਕਿ ਤੁਸੀਂ ਜਾਣਬੁੱਝ ਕੇ ਅਦਾਲਤੀ ਹੁਕਮਾਂ ਦੀ ਉਲੰਘਣਾ ਕੀਤੀ ਹੈ, ਕਾਰਵਾਈ ਲਈ ਤਿਆਰ ਰਹਿਣ ।

ਇਸ ਤੋਂ ਪਹਿਲਾਂ 2 ਅਪ੍ਰੈਲ ਨੂੰ ਇਸੇ ਬੈਂਚ ‘ਚ ਹੋਈ ਸੁਣਵਾਈ ਦੌਰਾਨ ਪਤੰਜਲੀ ਦੀ ਤਰਫੋਂ ਮੁਆਫ਼ੀ ਮੰਗੀ ਗਈ ਸੀ। ਉਸ ਦਿਨ ਵੀ ਬੈਂਚ ਨੇ ਪਤੰਜਲੀ ਨੂੰ ਝਾੜ ਪਾਈ ਸੀ ਅਤੇ ਕਿਹਾ ਸੀ ਕਿ ਇਹ ਮੁਆਫ਼ੀ ਸਿਰਫ਼ ਖਾਨਾਪੂਰਤੀ ਲਈ ਹੈ। ਤੁਹਾਡੇ ਅੰਦਰ ਮੁਆਫ਼ੀ ਦੀ ਭਾਵਨਾ ਨਹੀਂ ਹੈ। ਇਸ ਤੋਂ ਬਾਅਦ ਅਦਾਲਤ ਨੇ ਸੁਣਵਾਈ ਦੀ ਤਾਰੀਖ਼ 10 ਅਪ੍ਰੈਲ ਤੈਅ ਕੀਤੀ ਸੀ।

ਸੁਣਵਾਈ ਤੋਂ ਇਕ ਦਿਨ ਪਹਿਲਾਂ 9 ਅਪ੍ਰੈਲ ਨੂੰ ਬਾਬਾ ਰਾਮਦੇਵ ਅਤੇ ਪਤੰਜਲੀ ਆਯੁਰਵੇਦ ਦੇ ਮੈਨੇਜਿੰਗ ਡਾਇਰੈਕਟਰ ਆਚਾਰੀਆ ਬਾਲਕ੍ਰਿਸ਼ਨ ਨੇ ਨਵਾਂ ਹਲਫਨਾਮਾ ਦਾਇਰ ਕੀਤਾ ਸੀ। ਜਿਸ ‘ਚ ਪਤੰਜਲੀ ਨੇ ਬਿਨਾਂ ਸ਼ਰਤ ਮੁਆਫ਼ੀ ਮੰਗਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਇਸ ਗਲਤੀ ‘ਤੇ ਪਛਤਾਵਾ ਹੈ ਅਤੇ ਅਜਿਹਾ ਦੁਬਾਰਾ ਨਹੀਂ ਹੋਵੇਗਾ।

ਕੀ ਹੈ IMA ਦਾ ਦੋਸ਼ ?

ਆਈਐਮਏ ਨੇ ਦੋਸ਼ ਲਾਇਆ ਕਿ ਪਤੰਜਲੀ ਨੇ ਕੋਵਿਡ-19 ਟੀਕਾਕਰਨ ਦੇ ਖ਼ਿਲਾਫ਼ ਮੁਹਿੰਮ ਚਲਾਈ ਸੀ। ਇਸ ‘ਤੇ ਅਦਾਲਤ ਨੇ ਚਿਤਾਵਨੀ ਦਿੱਤੀ ਸੀ ਕਿ ਪਤੰਜਲੀ ਆਯੁਰਵੇਦ ਦੁਆਰਾ ਝੂਠੇ ਅਤੇ ਗੁੰਮਰਾਹਕੁੰਨ ਇਸ਼ਤਿਹਾਰਾਂ ‘ਤੇ ਤੁਰੰਤ ਰੋਕ ਲਗਾਈ ਜਾਵੇ।

Scroll to Top