ਸੁਪਰੀਮ ਕੋਰਟ ਜੱਜ

ਸੁਪਰੀਮ ਕੋਰਟ ਨੂੰ ਮਿਲੇ 2 ਨਵੇਂ ਜੱਜ, ਜਾਣੋ ਕਿੰਨੀ ਹੋਈ ਕੁੱਲ ਜੱਜਾਂ ਦੀ ਗਿਣਤੀ ?

ਦਿੱਲੀ, 27 ਅਗਸਤ 2025: ਕੇਂਦਰ ਸਰਕਾਰ ਨੇ ਜਸਟਿਸ ਆਲੋਕ ਅਰਾਧੇ ਅਤੇ ਜਸਟਿਸ ਵਿਪੁਲ ਮਨੂਭਾਈ ਪੰਚੋਲੀ ਨੂੰ ਸੁਪਰੀਮ ਕੋਰਟ ਦੇ ਜੱਜਾਂ ਵਜੋਂ ਮਨਜ਼ੂਰੀ ਦੇ ਦਿੱਤੀ ਹੈ। ਕੇਂਦਰੀ ਕਾਨੂੰਨ ਮੰਤਰਾਲੇ ਨੇ ਇਸ ਸਬੰਧ ਵਿੱਚ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ।

ਨੋਟੀਫਿਕੇਸ਼ਨ ਵਿੱਚ, ਮੰਤਰਾਲੇ ਨੇ ਕਿਹਾ ਕਿ ਬੰਬੇ ਹਾਈ ਕੋਰਟ ਦੇ ਚੀਫ ਜਸਟਿਸ ਆਲੋਕ ਅਰਾਧੇ ਅਤੇ ਪਟਨਾ ਹਾਈ ਕੋਰਟ ਦੇ ਚੀਫ ਜਸਟਿਸ ਵਿਪੁਲ ਮਨੂਭਾਈ ਪੰਚੋਲੀ ਨੂੰ ਬੁੱਧਵਾਰ ਨੂੰ ਸੁਪਰੀਮ ਕੋਰਟ ਦੇ ਜੱਜਾਂ ਵਜੋਂ ਤਰੱਕੀ ਦਿੱਤੀ । ਸੋਮਵਾਰ ਨੂੰ ਸੁਪਰੀਮ ਕੋਰਟ ਕਾਲਜੀਅਮ ਦੁਆਰਾ ਉਨ੍ਹਾਂ ਦੇ ਨਾਵਾਂ ਦੀ ਸਿਫਾਰਸ਼ ਕੀਤੀ ਗਈ ਸੀ। ਇਨ੍ਹਾਂ ਦੋਵਾਂ ਦੇ ਸਹੁੰ ਚੁੱਕਣ ਤੋਂ ਬਾਅਦ, ਸੁਪਰੀਮ ਕੋਰਟ ਕੋਲ ਸੀਜੇਆਈ ਸਮੇਤ 34 ਜੱਜਾਂ ਦੀ ਪੂਰੀ ਪ੍ਰਵਾਨਿਤ ਗਿਣਤੀ ਹੋਵੇਗੀ।

Read More: ਸਿਵਲ ਜੱਜ ਬਣਨ ਲਈ ਵਕੀਲ ਵਜੋਂ 3 ਸਾਲ ਦੀ ਪ੍ਰੈਕਟਿਸ ਜ਼ਰੂਰੀ, ਸੁਪਰੀਮ ਕੋਰਟ ਸੁਪਰੀਮ ਕੋਰਟ ਦਾ ਵੱਡਾ ਫੈਸਲਾ

Scroll to Top