road rage case

ਸੁਪਰੀਮ ਕੋਰਟ ਨੇ ਨਵਜੋਤ ਸਿੰਘ ਸਿੱਧੂ ਨੂੰ ਰੋਡ ਰੇਜ ਮਾਮਲੇ ‘ਚ ਦਿੱਤੀ ਵੱਡੀ ਰਾਹਤ

ਚੰਡੀਗੜ੍ਹ 03 ਫਰਵਰੀ 2022: ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਖ਼ਿਲਾਫ਼ 1988 ਰੋਡ ਰੇਜ ਮਾਮਲੇ (road rage case) ‘ਚ ਸੁਪਰੀਮ ਕੋਰਟ ਨੇ ਸੁਣਵਾਈ 25 ਫਰਵਰੀ ਲਈ ਮੁਲਤਵੀ ਕਰ ਦਿੱਤੀ ਹੈ।ਇਸ ਦੌਰਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਵੱਲੋਂ ਸੁਪਰੀਮ ਕੋਰਟ ਨੂੰ ਪੱਤਰ ਦੇ ਕੇ ਇਸ ਮਾਮਲੇ ਦੀ ਸੁਣਵਾਈ ਮੁਲਤਵੀ ਕਰਨ ਦੀ ਗੱਲ ਕਹੀ ਜਾ ਰਹੀ ਹੈ ਅਤੇ ਉਨ੍ਹਾਂ ਵੱਲੋਂ ਇਹ ਵੀ ਕਿਹਾ ਗਿਆ ਹੈ ਕਿ ਉਨ੍ਹਾਂ ਨੂੰ ਉਮੀਦ ਨਹੀਂ ਸੀ ਕਿ ਇਹ ਮਾਮਲਾ ਸੁਣਵਾਈ ਲਈ ਉਠਾਇਆ ਜਾਵੇਗਾ। ਸੁਪਰੀਮ ਕੋਰਟ ਨੇ ਸਿੱਧੂ ਖਿਲਾਫ ਦਾਇਰ ਰੀਵਿਊ ਪਟੀਸ਼ਨ ‘ਤੇ ਸੁਣਵਾਈ ਟਾਲ ਦਿੱਤੀ ਹੈ। ਸੁਪਰੀਮ ਕੋਰਟ ਇਸ ਮਾਮਲੇ ‘ਤੇ 25 ਫਰਵਰੀ ਨੂੰ ਸੁਣਵਾਈ ਕਰੇਗਾ।

Scroll to Top