Stubble burning

ਪਰਾਲੀ ਸਾੜਨ ਦੇ ਮਾਮਲਿਆਂ ਨੂੰ ਲੈ ਕੇ ਸੁਪਰੀਮ ਕੋਰਟ ਨੇ ਪੰਜਾਬ ਦੇ ਹਰਿਆਣਾ ਸਰਕਾਰ ਨੂੰ ਪਾਈ ਝਾੜ

ਚੰਡੀਗੜ੍ਹ, 23 ਅਕਤੂਬਰ 2024: ਅੱਜ ਪਰਾਲੀ ਸਾੜਨ (Stubble burning) ਦੇ ਮਾਮਲਿਆਂ ਨੂੰ ਲੈ ਕੇ ਸੁਪਰੀਮ ਕੋਰਟ ‘ਚ ਸੁਣਵਾਈ ਹੋਈ ਹੈ | ਇਸ ਦੌਰਾਨ ਸੁਪਰੀਮ ਕੋਰਟ ਨੇ ਪਰਾਲੀ ਸਾੜਨ ਦੇ ਮਾਮਲਿਆਂ ਸੰਬੰਧੀ ਪੰਜਾਬ ਅਤੇ ਹਰਿਆਣਾ ਸਰਕਾਰ ਨੂੰ ਝਾੜ ਪਾਈ ਹੈ | ਕੋਰਟ ਦਾ ਕਹਿਣਾ ਹੈ ਕਿ ਇਸ ਮਾਮਲੇ ਨੂੰ ਲੈ ਕੇ ਗੰਭੀਰਤਾ ਨਹੀਂ ਦਿਖਾਈ ਜਾ ਰਹੀ ਹੈ। ਇਸਦੇ ਨਾਲ ਹੀ ਮਾਮਲੇ ‘ਚ ਜ਼ਮੀਨੀ ਪੱਧਰ ‘ਤੇ ਕੰਮ ਨਹੀਂ ਹੋਇਆ ਹੈ। ਦੋਵੇਂ ਸਰਕਾਰਾਂ ਕਾਨੂੰਨ ਮੁਤਾਬਕ ਕੰਮ ਕਰਨ ‘ਚ ਅਸਫਲ ਰਹੀਆਂ ਹਨ।

ਸੁਪਰੀਮ ਕੋਰਟ ਨੇ ਸਖ਼ਤ ਲਹਿਜ਼ੇ ‘ਚ ਕਿਹਾ ਕਿ ਅਦਾਲਤ ‘ਚ ਗਲਤ ਬਿਆਨਬਾਜ਼ੀ ਕੀਤੀ ਜਾ ਰਹੀ ਹੈ। ਅਜਿਹੀ ਸਥਿਤੀ ‘ਚ ਅਸੀਂ ਇੱਕ ਮਾਣਹਾਨੀ ਨੋਟਿਸ ਜਾਰੀ ਕਰਾਂਗੇ, ਨਹੀਂ ਤਾਂ ਸਾਨੂੰ ਸਹੀ ਜਾਣਕਾਰੀ ਦਿੱਤੀ ਜਾਵੇ। ਇਸ ਦੇ ਨਾਲ ਹੀ ਅਦਾਲਤ ਨੇ ਉੱਤਰੀ ਭਾਰਤ ਵਿੱਚ ਪਰਾਲੀ ਸਾੜਨ (stubble burning) ਦੀ ਸਮੱਸਿਆ ਨਾਲ ਨਜਿੱਠਣ ਲਈ ਸਖ਼ਤ ਨਿਯਮ ਬਣਾਉਣ ‘ਚ ਨਾਕਾਮ ਰਹਿਣ ਲਈ ਕੇਂਦਰ ਸਰਕਾਰ ਦੀ ਵੀ ਆਲੋਚਨਾ ਕੀਤੀ ਹੈ | ਉਨ੍ਹਾਂ ਕਿਹਾ ਕਿ ਵਾਤਾਵਰਨ ਸੁਰੱਖਿਆ ਐਕਟ ‘ਸ਼ਕਤੀਹੀਣ’ ਹੋ ਗਿਆ ਹੈ।

ਪਿਛਲੀ ਸੁਣਵਾਈ ‘ਤੇ ਸੁਪਰੀਮ ਕੋਰਟ ਦਾ ਕਹਿਣਾ ਸੀ ਕਿ ਇਸ ਮਾਮਲੇ ‘ਚ ਰਾਜਨੀਤੀ ਨਹੀਂ ਹੋਣੀ ਚਾਹੀਦੀ। ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਸਰਕਾਰਾਂ ਵੱਲੋਂ ਪਰਾਲੀ ਸਾੜਨ ਵਾਲਿਆਂ ਖ਼ਿਲਾਫ਼ ਕੋਈ ਕਾਰਵਾਈ ਨਾ ਕਰਨ ਦਾ ਸਖ਼ਤ ਨੋਟਿਸ ਲਿਆ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਜੇਕਰ ਇਹ ਸਰਕਾਰਾਂ ਸੱਚਮੁੱਚ ਕਾਨੂੰਨ ਨੂੰ ਲਾਗੂ ਕਰਨ ‘ਚ ਦਿਲਚਸਪੀ ਰੱਖਦੀਆਂ ਹਨ ਤਾਂ ਘੱਟੋ-ਘੱਟ ਇੱਕ ਕੇਸ ਹੋਣਾ ਚਾਹੀਦਾ ਹੈ।

ਸੁਪਰੀਮ ਕੋਰਟ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਕਿਹਾ ਕਿ 1080 ਦੇ ਕਰੀਬ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਸੀ ਪਰ ਤੁਸੀਂ ਸਿਰਫ਼ 473 ਜਣਿਆਂ ਤੋਂ ਮਾਮੂਲੀ ਜੁਰਮਾਨਾ ਵਸੂਲਿਆ ਹੈ, 600 ਜਾਂ ਵੱਧ ਜਣਿਆਂ ਨੂੰ ਛੱਡ ਰਹੇ ਹੋ। ਇਹ ਸੰਕੇਤ ਦੇ ਰਹੇ ਹੋ ਕਿ ਉਨ੍ਹਾਂ ਦੇ ਖ਼ਿਲਾਫ ਕੁਝ ਨਹੀਂ ਕੀਤਾ ਜਾਵੇਗਾ। ਅਜਿਹਾ ਪਿਛਲੇ ਤਿੰਨ ਸਾਲਾਂ ਤੋਂ ਹੋ ਰਿਹਾ ਹੈ।

ਸੁਪਰੀਮ ਕੋਰਟ ਦੀ ਸਖ਼ਤੀ ਤੋਂ ਬਾਅਦ ਪੰਜਾਬ ਸਰਕਾਰ ਖ਼ੁਦ ਹਰਕਤ ‘ਚ ਆਈ । ਸਾਰੇ ਜ਼ਿਲ੍ਹਿਆਂ ‘ਚ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਫੀਲਡ ‘ਚ ਭੇਜਿਆ ਗਿਆ ਹੈ। ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਐਸਐਸਪੀਜ਼ ਨੇ ਸੂਬੇ ਭਰ ‘ਚ ਸਾਂਝੇ ਦੌਰੇ ਕਰ ਰਹੇ ਹਨ । ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਦੇ ‘ਆਪ’ ਸ਼ਾਸਨ ਵਾਲੇ ਸੂਬੇ ਪੰਜਾਬ ‘ਚ ਪਰਾਲੀ ਸਾੜਨ ਦੇ ਮਾਮਲੇ 27 ਫੀਸਦੀ ਘਟੇ ਹਨ। ਜਦਕਿ ਹਰਿਆਣਾ ‘ਚ ਪਰਾਲੀ ਸਾੜਨ ਦੇ ਮਾਮਲਿਆਂ ‘ਚ 23 ਫੀਸਦੀ ਵਾਧਾ ਹੋਇਆ ਹੈ। ਯੂਪੀ ‘ਚ ਕੇਸਾਂ ‘ਚ 71 ਫੀਸਦੀ ਵਾਧਾ ਹੋਇਆ ਹੈ |

Scroll to Top