ਚੰਡੀਗੜ੍ਹ, 17 ਸਤੰਬਰ 2024: ਸੁਪਰੀਮ ਕੋਰਟ (Supreme Court) ਨੇ ਦੇਸ਼ ਭਰ ‘ਚ ਬੁਲਡੋਜ਼ਰ ਦੀ ਕਾਰਵਾਈ ‘ਤੇ ਰੋਕ ਲਗਾਉਣ ਦੇ ਹੁਕਮ ਦਿੱਤੇ ਹਨ | ਸੁਪਰੀਮ ਕੋਰਟ ਨੇ ਸਖ਼ਤ ਨਿਰਦੇਸ਼ ਜਾਰੀ ਕਰਦਿਆਂ ਸੁਣਵਾਈ ਦੀ ਅਗਲੀ ਤਾਰੀਖ਼ 1 ਅਕਤੂਬਰ ਤੱਕ ਅਦਾਲਤ ਦੀ ਇਜਾਜ਼ਤ ਤੋਂ ਬਿਨਾਂ ਦੇਸ਼ ਭਰ ‘ਚ ਕਿਤੇ ਵੀ ਜਾਇਦਾਦ ਨੂੰ ਨਾ ਢਾਹੁਣ।
ਹਾਲਾਂਕਿ ਸੁਪਰੀਮ ਕੋਰਟ (Supreme Court) ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਇਹ ਹੁਕਮ ਜਨਤਕ ਸੜਕਾਂ, ਫੁੱਟਪਾਥਾਂ ਆਦਿ ‘ਤੇ ਕਿਸੇ ਵੀ ਅਣਅਧਿਕਾਰਤ ਉਸਾਰੀ ‘ਤੇ ਲਾਗੂ ਨਹੀਂ ਹੋਵੇਗਾ। ਸੁਪਰੀਮ ਕੋਰਟ ਨੇ ਕਿਹਾ ਕਿ ਜੇਕਰ ਗੈਰ-ਕਾਨੂੰਨੀ ਢਾਹੁਣ ਦਾ ਇਕ ਵੀ ਮਾਮਲਾ ਹੈ ਤਾਂ ਇਹ ਸਾਡੇ ਸੰਵਿਧਾਨ ਦੀ ਮੂਲ ਭਾਵਨਾ ਦੇ ਖ਼ਿਲਾਫ ਹੈ।