Hemant Soren

ਸਾਬਕਾ CM ਹੇਮੰਤ ਸੋਰੇਨ ਨੂੰ ਸੁਪਰੀਮ ਕੋਰਟ ਵੱਲੋਂ ਝਟਕਾ, ਅੰਤਰਿਮ ਜ਼ਮਾਨਤ ਵਾਲੀ ਪਟੀਸ਼ਨ ਕੀਤੀ ਰੱਦ

ਚੰਡੀਗੜ੍ਹ, 22 ਮਈ 2024: ਝਾਰਖੰਡ ਮੁਕਤੀ ਮੋਰਚਾ ਦੇ ਆਗੂ ਅਤੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ (Hemant Soren) ਨੂੰ ਇੱਕ ਵਾਰ ਫਿਰ ਮਨੀ ਲਾਂਡਰਿੰਗ ਘਪਲੇ ਦੇ ਮਾਮਲੇ ਵਿੱਚ ਈਡੀ ਦੁਆਰਾ ਆਪਣੀ ਗ੍ਰਿਫਤਾਰੀ ਦੇ ਖਿਲਾਫ ਸੁਪਰੀਮ ਕੋਰਟ (Supreme Court) ਤੋਂ ਰਾਹਤ ਨਹੀਂ ਮਿਲੀ ਹੈ। ਸੁਪਰੀਮ ਕੋਰਟ ਨੇ ਹੇਮੰਤ ਸੋਰੇਨ ਦੀ ਅੰਤਰਿਮ ਜ਼ਮਾਨਤ ਦੀ ਮੰਗ ਵਾਲੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਜਿਕਰਯੋਗ ਹੈ ਕਿ ਸੋਰੇਨ ਨੇ ਚੋਣ ਪ੍ਰਚਾਰ ਲਈ ਅੰਤਰਿਮ ਜ਼ਮਾਨਤ ਦੀ ਮੰਗ ਕੀਤੀ ਸੀ।

ਇਸ ਦੇ ਨਾਲ ਹੀ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਵੀ ਕੱਲ੍ਹ ਯਾਨੀ ਮੰਗਲਵਾਰ ਨੂੰ ਦਿੱਲੀ ਹਾਈ ਕੋਰਟ ਤੋਂ ਝਟਕਾ ਲੱਗਾ ਹੈ। ਅਦਾਲਤ ਨੇ ਦੂਜੀ ਵਾਰ ਉਸ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ।

Scroll to Top