Chandigarh Mayor election

ਫਿਰੋਜ਼ਪੁਰ ਰੈਲੀ : ਪ੍ਰਧਾਨ ਮੰਤਰੀ ਦੀ ਸੁਰੱਖਿਆ ਨੂੰ ਲੈ ਕੇ ਸੁਪਰੀਮ ਕੋਰਟ ‘ਚ ਹੋ ਰਹੀ ਸੁਣਵਾਈ

ਚੰਡੀਗੜ੍ਹ, 10 ਜਨਵਰੀ 2022 : ਪੰਜਾਬ ਰੈਲੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ‘ਚ ਕਥਿਤ ਕੁਤਾਹੀ ਦੇ ਮਾਮਲੇ ‘ਚ ਸੁਪਰੀਮ ਕੋਰਟ ‘ਚ ਸੁਣਵਾਈ ਸ਼ੁਰੂ ਹੋ ਗਈ ਹੈ। ਇਸ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਡੀਐਸ ਪਟਵਾਲੀਆ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਪੀਐਮ ਮੋਦੀ ਦੇ ਯਾਤਰਾ ਰਿਕਾਰਡ ਨੂੰ ਰਜਿਸਟਰਾਰ ਜਨਰਲ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਸੁਰੱਖਿਆ ਵਿੱਚ ਰੱਖਿਆ ਗਿਆ ਹੈ।

ਪੰਜਾਬ ਸਰਕਾਰ ਨੇ ਦੱਸਿਆ ਕਿ ਰਾਜ ਦੇ ਅਧਿਕਾਰੀਆਂ ਨੂੰ ਸੱਤ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ। ਉਨ੍ਹਾਂ ਤੋਂ ਪੁੱਛਿਆ ਗਿਆ ਹੈ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਕੁਤਾਹੀ ਦੇ ਮਾਮਲੇ ‘ਚ ਉਨ੍ਹਾਂ ਖਿਲਾਫ ਕਾਰਵਾਈ ਕਿਉਂ ਨਾ ਕੀਤੀ ਜਾਵੇ। ਇਸ ਦੌਰਾਨ ਪੰਜਾਬ ਸਰਕਾਰ ਤੋਂ ਇਸ ਦੀ ਨਿਰਪੱਖ ਸੁਣਵਾਈ ਅਤੇ ਆਜ਼ਾਦ ਕਮੇਟੀ ਦੇ ਗਠਨ ਦੀ ਮੰਗ ਕੀਤੀ।

Scroll to Top