Manish Sisodia

ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ‘ਤੇ ਸੁਪਰੀਮ ਕੋਰਟ ਵੱਲੋਂ CBI ਅਤੇ ED ਨੂੰ ਨੋਟਿਸ ਜਾਰੀ

ਚੰਡੀਗੜ੍ਹ, 14 ਜੁਲਾਈ 2023: ਸੁਪਰੀਮ ਕੋਰਟ ਨੇ ਕਥਿਤ ਦਿੱਲੀ ਸ਼ਰਾਬ ਘਪਲੇ ਮਾਮਲੇ ‘ਚ ਮਨੀਸ਼ ਸਿਸੋਦੀਆ (Manish Sisodia) ਦੀ ਜ਼ਮਾਨਤ ਪਟੀਸ਼ਨ ‘ਤੇ ਸੀਬੀਆਈ ਅਤੇ ਈਡੀ ਨੂੰ ਨੋਟਿਸ ਜਾਰੀ ਕੀਤਾ ਹੈ। ਪਤਨੀ ਦੀ ਬੀਮਾਰੀ ਕਾਰਨ ਅੰਤਰਿਮ ਜ਼ਮਾਨਤ ਦੀ ਅਰਜ਼ੀ ‘ਤੇ ਨੋਟਿਸ ਵੀ ਜਾਰੀ ਕੀਤਾ ਗਿਆ ਹੈ। ਅੰਤਰਿਮ ਜ਼ਮਾਨਤ ‘ਤੇ ਸੁਣਵਾਈ 28 ਜੁਲਾਈ ਨੂੰ ਹੋਵੇਗੀ। ਜਸਟਿਸ ਸੰਜੀਵ ਖੰਨਾ, ਜਸਟਿਸ ਬੇਲਾ ਤ੍ਰਿਵੇਦੀ ਅਤੇ ਜਸਟਿਸ ਉੱਜਵਲ ਮੁਈਆਂ ਦੇ ਬੈਂਚ ਨੇ ਸੁਣਵਾਈ ਕੀਤੀ।

ਜਿਕਰਯੋਗ ਹੈ ਕਿ ਸੁਪਰੀਮ ਕੋਰਟ ਕਥਿਤ ਦਿੱਲੀ ਸ਼ਰਾਬ ਘਪਲੇ ਮਾਮਲੇ ‘ਚ ਦਿੱਲੀ ਦੇ ਡਿਪਟੀ ਸੀਐੱਮ ਮਨੀਸ਼ ਸਿਸੋਦੀਆ ਵੱਲੋਂ ਦਾਇਰ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕਰ ਰਹੀ ਹੈ। ਸਿਸੋਦੀਆ ਨੇ ਦਿੱਲੀ ਹਾਈ ਕੋਰਟ ਦੇ ਦੋ ਹੁਕਮਾਂ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ ਦਾ ਰੁਖ ਕੀਤਾ ਹੈ। ਦਿੱਲੀ ਹਾਈ ਕੋਰਟ ਨੇ ਇਨ੍ਹਾਂ ਮਾਮਲਿਆਂ ‘ਚ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ। ਦਿੱਲੀ ਹਾਈ ਕੋਰਟ ਨੇ ਸਿਸੋਦੀਆ ‘ਤੇ ਲੱਗੇ ਦੋਸ਼ਾਂ ਨੂੰ ਗੰਭੀਰ ਮੰਨਦਿਆਂ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ।

Scroll to Top