MR Shah

ਸੁਪਰੀਮ ਕੋਰਟ ਦੇ ਜੱਜ ਜਸਟਿਸ ਐਮਆਰ ਸ਼ਾਹ ਨੂੰ ਪਿਆ ਦਿਲ ਦਾ ਦੌਰਾ

ਚੰਡੀਗੜ੍ਹ 16 ਜੂਨ 2022: ਸੁਪਰੀਮ ਕੋਰਟ ਦੇ ਜੱਜ ਜਸਟਿਸ ਐਮਆਰ ਸ਼ਾਹ ਨੂੰ ਦਿਲ ਦਾ ਦੌਰਾ ਪਿਆ ਹੈ। ਐਮਆਰ ਸ਼ਾਹ (MR Shah)  ਨੂੰ ਇਲਾਜ ਲਈ ਦਿੱਲੀ ਲਿਜਾਇਆ ਜਾ ਰਿਹਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਉਹ ਹਿਮਾਚਲ ਪ੍ਰਦੇਸ਼ ‘ਚ ਸਨ, ਜਿੱਥੇ ਉਨ੍ਹਾਂ ਨੂੰ ਦੌਰਾ ਪਿਆ ਹੈ ।

ਪ੍ਰਾਪਤ ਜਾਣਕਾਰੀ ਅਨੁਸਾਰ ਸੁਪਰੀਮ ਕੋਰਟ ਦੇ ਅਧਿਕਾਰੀ ਗ੍ਰਹਿ ਮੰਤਰਾਲੇ ਨਾਲ ਤਾਲਮੇਲ ਕੀਤਾ ਜਾ ਰਿਹਾ ਹੈ ਤਾਂ ਜੋ ਉਨ੍ਹਾਂ ਨੂੰ ਸਮੇਂ ‘ਤੇ ਬਿਹਤਰ ਇਲਾਜ ਮਿਲ ਸਕੇ। ਫਿਲਹਾਲ ਉਨ੍ਹਾਂ ਨੂੰ ਇਲਾਜ ਲਈ ਏਅਰ ਐਂਬੂਲੈਂਸ ਰਾਹੀਂ ਦਿੱਲੀ ਲਿਆਂਦਾ ਜਾ ਰਿਹਾ ਹੈ। ਜਿਕਰਯੋਗ ਹੈ ਕਿ ਜਸਟਿਸ ਐਮਆਰ ਸ਼ਾਹ ਪਟਨਾ ਹਾਈ ਕੋਰਟ ਦੇ ਸਾਬਕਾ ਚੀਫ਼ ਜਸਟਿਸ ਹਨ। ਉਹ ਗੁਜਰਾਤ ਹਾਈ ਕੋਰਟ ਦੇ ਸਾਬਕਾ ਜੱਜ ਵੀ ਰਹਿ ਚੁੱਕੇ ਹਨ। ਉਹ 15 ਮਈ, 2023 ਨੂੰ ਸੇਵਾਮੁਕਤ ਹੋਣ ਵਾਲੇ ਸਨ |

Scroll to Top