19 ਨਵੰਬਰ 2024: ਵਧਦੇ ਹਵਾ ਪ੍ਰਦੂਸ਼ਣ (pollution) ਕਾਰਨ ਸੁਪਰੀਮ ਕੋਰਟ ਨੇ ਸਕੂਲਾਂ (schools) ‘ਚ ਛੁੱਟੀਆਂ ਨੂੰ ਲੈ ਕੇ ਵੱਡਾ ਹੁਕਮ ਜਾਰੀ ਕੀਤਾ ਹੈ। ਸੁਪਰੀਮ ਕੋਰਟ(supreme court) ਨੇ ਦਿੱਲੀ ਦੇ ਸਕੂਲਾਂ ਵਿੱਚ ਸਰੀਰਕ ਕਲਾਸਾਂ ਰੋਕਣ ਬਾਰੇ ਫੈਸਲਾ ਲੈਣ ਲਈ ਕਿਹਾ ਹੈ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਦਿੱਲੀ ਅਤੇ ਹਰਿਆਣਾ ਤੋਂ ਇਲਾਵਾ ਕਈ ਰਾਜਾਂ ਵਿੱਚ ਸਕੂਲ ਬੰਦ ਕਰ ਦਿੱਤੇ ਗਏ ਹਨ। ਇਸ ਦੇ ਨਾਲ ਹੀ ਪੰਜਾਬ ਵਿੱਚ ਵੀ ਪ੍ਰਦੂਸ਼ਣ ਕਾਰਨ ਹਾਲਾਤ ਵਿਗੜ ਗਏ ਹਨ। ਅਜਿਹੇ ਵਿੱਚ ਰਾਜ ਸਰਕਾਰ ਵੀ ਸਕੂਲਾਂ ਬਾਰੇ ਕੋਈ ਫੈਸਲਾ ਲੈ ਸਕਦੀ ਹੈ। ਸਰਕਾਰ ਆਨਲਾਈਨ ਕਲਾਸਾਂ ਬਾਰੇ ਵੀ ਫੈਸਲਾ ਲੈ ਸਕਦੀ ਹੈ। ਹਾਲਾਂਕਿ ਇਸ ਸਬੰਧ ‘ਚ ਅਜੇ ਤੱਕ ਕੋਈ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ ਹੈ ਪਰ ਜਿੱਥੇ ਹਾਈਕੋਰਟ ਨੇ ਦਿੱਲੀ-ਐੱਨ.ਸੀ.ਆਰ ‘ਚ 10ਵੀਂ ਅਤੇ 12ਵੀਂ ਜਮਾਤਾਂ ਨੂੰ ਛੱਡ ਕੇ ਬਾਕੀ ਸਾਰੀਆਂ ਜਮਾਤਾਂ ਨੂੰ ਬੰਦ ਕਰਨ ਲਈ ਕਿਹਾ ਹੈ ਅਤੇ ਦੂਜੇ ਸੂਬਿਆਂ ਨੂੰ ਵੀ ਇਸ ਪਾਸੇ ਧਿਆਨ ਦੇਣ ਲਈ ਕਿਹਾ ਹੈ, ਤਾਂ ਸੁਭਾਵਿਕ ਹੈ ਕਿ ਇਸ ਪ੍ਰਦੂਸ਼ਣ ਕਾਰਨ ਸਕੂਲਾਂ ਬਾਰੇ ਲਿਆ ਜਾ ਸਕਦਾ ਹੈ ਫੈਸਲਾ
ਦਿੱਲੀ ਵਿੱਚ ਸਕੂਲ ਬੰਦ
ਤੁਹਾਨੂੰ ਦੱਸ ਦੇਈਏ ਕਿ ਦਿੱਲੀ ਸਰਕਾਰ ਨੇ ਹਵਾ ਪ੍ਰਦੂਸ਼ਣ ਕਾਰਨ ਐਤਵਾਰ ਨੂੰ ਸਾਰੇ ਸਕੂਲ ਬੰਦ ਰੱਖਣ ਦਾ ਐਲਾਨ ਕੀਤਾ ਸੀ। ਦਿੱਲੀ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਸਕੂਲਾਂ ਵਿੱਚ 10ਵੀਂ ਅਤੇ 12ਵੀਂ ਤੋਂ ਇਲਾਵਾ ਹੋਰ ਕੋਈ ਕਲਾਸਾਂ ਨਹੀਂ ਲਾਈਆਂ ਜਾਣਗੀਆਂ। ਇਨ੍ਹਾਂ ਕਲਾਸਾਂ ਵਿੱਚ ਆਨਲਾਈਨ ਪੜ੍ਹਾਈ ਹੋਵੇਗੀ। ਇਹ ਜਾਣਕਾਰੀ ਦਿੱਲੀ ਦੇ ਸੀਐਮ ਆਤਿਸ਼ੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਦਿੱਤੀ। ਸੋਮਵਾਰ ਤੋਂ GRAP-4 ਲਾਗੂ ਹੋਣ ਨਾਲ 10ਵੀਂ ਅਤੇ 12ਵੀਂ ਜਮਾਤਾਂ ਨੂੰ ਛੱਡ ਕੇ ਬਾਕੀ ਸਾਰੇ ਵਿਦਿਆਰਥੀਆਂ ਲਈ ਕਲਾਸਾਂ ਮੁਲਤਵੀ ਕਰ ਦਿੱਤੀਆਂ ਜਾਣਗੀਆਂ। ਅਗਲੇ ਹੁਕਮਾਂ ਤੱਕ ਸਾਰੇ ਸਕੂਲ ਆਨ ਲਾਈਨ ਕਲਾਸਾਂ ਲਗਾਉਣਗੇ।
ਹਰਿਆਣਾ ਵਿੱਚ ਵੀ ਆਨਲਾਈਨ ਕਲਾਸਾਂ ਲਾਈਆਂ ਜਾਣਗੀਆਂ
ਹਰਿਆਣਾ ਸਰਕਾਰ ਨੇ ਸ਼ਨੀਵਾਰ ਨੂੰ ਇਸ ਸਬੰਧ ਵਿਚ ਹੁਕਮ ਵੀ ਜਾਰੀ ਕੀਤਾ ਸੀ। ਸਰਕਾਰ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਪ੍ਰਦੂਸ਼ਣ ਦੇ ਪੱਧਰ ਦਾ ਮੁਲਾਂਕਣ ਕਰਨ ਅਤੇ ਸਕੂਲਾਂ ਵਿੱਚ ਪੰਜਵੀਂ ਜਮਾਤ ਤੱਕ ਦੀਆਂ ਕਲਾਸਾਂ ਨੂੰ ਅਸਥਾਈ ਤੌਰ ‘ਤੇ ਬੰਦ ਕਰਨ ਲਈ ਅਧਿਕਾਰਤ ਕੀਤਾ ਸੀ।