Newsclick

ਸੁਪਰੀਮ ਕੋਰਟ ਨੇ ਨਿਊਜ਼ਕਲਿਕ ਦੇ ਸੰਸਥਾਪਕ ਨੂੰ ਰਿਹਾਅ ਕਰਨ ਦੇ ਦਿੱਤੇ ਹੁਕਮ

ਚੰਡੀਗੜ੍ਹ, 15 ਮਈ 2024: ਸੁਪਰੀਮ ਕੋਰਟ ਨੇ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ (UAPA) ਦੇ ਤਹਿਤ ਇੱਕ ਮਾਮਲੇ ਵਿੱਚ ਨਿਊਜ਼ਕਲਿਕ (NewsClick) ਦੇ ਸੰਸਥਾਪਕ ਪ੍ਰਬੀਰ ਪੁਰਕਾਯਸਥ ਦੀ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਜਸਟਿਸ ਬੀ.ਆਰ.ਗਵਈ ਅਤੇ ਜਸਟਿਸ ਸੰਦੀਪ ਮਹਿਤਾ ਦੀ ਬੈਂਚ ਨੇ ਉਸ ਦੀ ਤੁਰੰਤ ਰਿਹਾਈ ਦੇ ਹੁਕਮ ਦਿੱਤੇ ਹਨ। ਜਿਕਰਯੋਗ ਹੈ ਕਿ ਨਿਊਜ਼ਕਲਿੱਕ ‘ਤੇ ਭਾਰਤ ਦੀ ਪ੍ਰਭੂਸੱਤਾ ਨੂੰ ਭੰਗ ਕਰਨ ਅਤੇ ਦੇਸ਼ ਦੇ ਖ਼ਿਲਾਫ਼ ਅਸੰਤੁਸ਼ਟੀ ਪੈਦਾ ਕਰਨ ਲਈ ਚੀਨ ਤੋਂ ਫੰਡ ਲੈਣ ਦਾ ਦੋਸ਼ ਸੀ।

ਨਿਊਜ਼ ਪੋਰਟਲ (NewsClick) ਦੇ ਖਿਲਾਫ ਦਰਜ ਕੀਤੀ ਗਈ ਐਫਆਈਆਰ ਵਿੱਚ, ਪੁਰਕਾਯਸਥ ‘ਤੇ 2019 ਦੀਆਂ ਲੋਕ ਸਭਾ ਚੋਣਾਂ ਦੌਰਾਨ ਚੋਣ ਪ੍ਰਕਿਰਿਆ ਵਿੱਚ ਵਿਘਨ ਪਾਉਣ ਲਈ ‘ਪੀਪਲਜ਼ ਅਲਾਇੰਸ ਫਾਰ ਡੈਮੋਕਰੇਸੀ ਐਂਡ ਸੈਕੂਲਰਰਿਜ਼ਮ’ (PADS) ਨਾਮਕ ਇੱਕ ਸਮੂਹ ਨਾਲ ਸਾਜ਼ਿਸ਼ ਰਚਣ ਦਾ ਵੀ ਦੋਸ਼ ਹੈ।

Scroll to Top