ਪਟਿਆਲਾ , 7 ਅਕਤੂਬਰ 2026: ਸੁਪਰੀਮ ਕੋਰਟ ਵੱਲੋਂ ਪਟਿਆਲਾ ਨਿਗਮ, ਨਗਰ ਕੌਂਸਲ ਧਰਮਕੋਟ ਅਤੇ ਬਾਘਾਪੁਰਾਣਾ ਦੇ 50 ਵਾਰਡਾਂ ਦੀ ਚੋਣ ਨੂੰ ਰੱਦ ਕਰ ਦਿੱਤਾ ਗਿਆ ਹੈ। ਕੋਰਟ ਨੇ ਇਨ੍ਹਾਂ ਵਾਰਡਾਂ ’ਚ ਨਿਆਇਕ ਨਿਗਰਾਨੀ ਹੇਠ ਮੁੜ ਚੋਣਾਂ ਕਰਵਾਉਣ ਦੇ ਹੁਕਮ ਦਿੱਤੇ ਹਨ।
ਮਿਲੀ ਜਾਣਕਾਰੀ ਮੁਤਾਬਕ ਸੁਪਰੀਮ ਕੋਰਟ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੀ ਸਾਬਕਾ ਜੱਜ ਨਿਰਮਲਜੀਤ ਕੌਰ (ਸੇਵਾਮੁਕਤ) ਦੀ ਅਗਵਾਈ ਵਾਲੇ ਤੱਥ-ਖੋਜ ਕਮਿਸ਼ਨ ਦੀ ਰਿਪੋਰਟ ਨੂੰ ਸਵੀਕਾਰ ਕਰ ਲਿਆ ਹੈ। ਰਿਪੋਰਟ ਦੇ ਤੱਥਾਂ ਅਧਾਰ ‘ਤੇ ਸੁਪਰੀਮ ਕੋਰਟ ਨੇ 50 ਵਾਰਡਾਂ ‘ਚ ਨਵੇਂ ਸਿਰੇ ਤੋਂ ਚੋਣਾਂ ਕਰਵਾਉਣ ਦਾ ਹੁਕਮ ਹੈ।
ਮਿਲੇ ਵੇਰਵਿਆਂ ਮੁਤਾਬਕ ਪਟਿਆਲਾ ਦੇ 28 ਵਾਰਡ ਅਤੇ ਨਗਰ ਕੌਂਸਲ ਧਰਮਕੋਟ ਦੇ 7 ਅਤੇ ਨਗਰ ਕੌਂਸਲ ਬਾਘਾਪੁਰਾਣਾ ਦੇ ਸਾਰੇ 15 ਵਾਰਡਾਂ ਸ਼ਾਮਲ ਹਨ, ਜਿਨ੍ਹਾਂ ‘ਚ ਚੋਣਾਂ ਹੋਣਗੀਆਂ। ਇਨ੍ਹਾਂ ‘ਚ ਪਟਿਆਲਾ ਦੇ 1, 4, 6, 12, 14, 16, 22, 26, 28, 32, 33, 34, 36, 37, 38, 40, 41, 43, 44, 45, 46, 48, 50, 51, 52, 53, 55 ਤੇ 57 ਵਾਰਡ ‘ਚ ਚੋਣਾਂ ਹੋਣਗੀਆਂ। ਇਸਦੇ ਨਾਲ ਹੀ ਧਰਮਕੋਟ ਮਿਉਂਸਪਲ ਕੌਂਸਲ ‘ਚ ਵਾਰਡ ਨੰਬਰ 1, 2, 3, 4, 7, 9 ਅਤੇ 13 ਵਾਰਡ ‘ਚ ਚੋਣਾਂ ਹੋਣਗੀਆਂ। ਇਸਤੋਂ ਇਲਾਵਾ ਬਾਘਾ ਪੁਰਾਣਾ ਮਿਉਂਸਪਲ ਕੌਂਸਲ ਵਿੱਚ ਸਾਰੇ 15 ਵਾਰਡਾਂ ਵਿੱਚ ਨਵੀਆਂ ਚੋਣਾਂ ਹੋਣਗੀਆਂ।
Read More: ਫ਼ੂਡ ਸੇਫਟੀ ਵਿਭਾਗ ਨੇ 250 ਕਿਲੋ ਘਿਓ ਤੇ 35 ਟੀਨ ਰਿਫਾਇੰਡ ਕੀਤਾ ਜ਼ਬਤ




