ਚੰਡੀਗੜ੍ਹ, 24 ਜੁਲਾਈ 2024: ਸ਼ੰਭੂ ਬਾਰਡਰ (Shambhu border) ਖੋਲ੍ਹਣ ਨੂੰ ਲੈ ਕੇ ਅੱਜ ਸੁਪਰੀਮ ਕੋਰਟ ‘ਚ ਅਹਿਮ ਸੁਣਵਾਈ ਹੋਈ | ਇਸ ਮਾਮਲੇ ‘ਚ ਬੁੱਧਵਾਰ ਨੂੰ ਸੁਪਰੀਮ ਕੋਰਟ ਨੇ ਹੁਕਮ ਦਿੱਤਾ ਕਿ ਅੰਬਾਲਾ ਨੇੜੇ ਸ਼ੰਭੂ ਸਰਹੱਦ ‘ਤੇ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖੀ ਜਾਵੇ। ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਸਰਕਾਰਾਂ ਨੂੰ ਕਿਹਾ ਕਿ ਉਹ ਆਜ਼ਾਦ ਕਮੇਟੀ ਦੇ ਮੈਂਬਰਾਂ ਦੇ ਕੁਝ ਨਾਵਾਂ ਦਾ ਇੱਕ ਹਫ਼ਤੇ ਦੇ ਅੰਦਰ ਸੁਝਾਅ ਦੇਣ ਅਤੇ ਕਮੇਟੀ ਲਈ ਸੂਬਾ ਸਰਕਾਰ ਅਤੇ ਖੇਤੀਬਾੜੀ ਮਾਹਰ ਸ਼ਾਮਲ ਕੀਤੇ ਜਾਣ | ਹੁਣ ਇਸ ਮਾਮਲੇ ਦੀ ਸੁਣਵਾਈ ਅਗਲੇ ਹਫ਼ਤੇ ਤੱਕ ਟਾਲ ਦਿੱਤੀ ਹੈ | ਹਰਿਆਣਾ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸ਼ੰਭੂ ਬਾਰਡਰ ਖੋਲ੍ਹਣ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ
ਜਨਵਰੀ 19, 2025 4:37 ਪੂਃ ਦੁਃ