Supreme Court

ਸੁਪਰੀਮ ਕੋਰਟ ਵੱਲੋਂ ਸ਼ੰਭੂ ਬਾਰਡਰ ‘ਤੇ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖਣ ਦੇ ਹੁਕਮ

ਚੰਡੀਗੜ੍ਹ, 02 ਅਗਸਤ 2024: ਸੁਪਰੀਮ ਕੋਰਟ (Supreme Court) ‘ਚ ਅੱਜ ਸ਼ੰਭੂ ਬਾਰਡਰ (Shambhu border)  ਖੋਲ੍ਹਣ ਸਬੰਧੀ ਸੁਣਵਾਈ ਹੋਈ | ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਅਤੇ ਸ਼ੰਭੂ ਬਾਰਡਰ ‘ਤੇ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖਣ ਦੇ ਹੁਕਮ ਦਿੱਤੇ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 12 ਅਗਸਤ ਨੂੰ ਹੋਵੇਗੀ।

ਦਰਅਸਲ, ਹਰਿਆਣਾ ਸਰਕਾਰ ਨੇ ਸ਼ੰਭੂ ਬਾਰਡਰ (Shambhu border) ਖੋਲ੍ਹਣ ਸਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ‘ਚ ਚੁਣੌਤੀ ਦਿੱਤੀ ਹੈ। ਪਿਛਲੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਸਰਕਾਰਾਂ ਨੂੰ ਇੱਕ ਸੁਤੰਤਰ ਕਮੇਟੀ ਬਣਾਉਣ ਦੇ ਨਿਰਦੇਸ਼ ਦਿੱਤੇ ਸਨ, ਜੋ ਮਾਮਲੇ ਦੀ ਨਿਰਪੱਖ ਜਾਂਚ ਕਰੇਗੀ।

Scroll to Top