ਦਿੱਲੀ, 02 ਨਵੰਬਰ 2026: ਸੁਪਰੀਮ ਕੋਰਟ ਨੇ 7 ਅਤੇ 8 ਨਵੰਬਰ, 2026 ਨੂੰ ਦਿੱਲੀ-ਰਾਸ਼ਟਰੀ ਰਾਜਧਾਨੀ ਖੇਤਰ (ਐਨਸੀਆਰ) ‘ਚ ਗ੍ਰੀਨ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਹੈ। ਪਟਾਕੇ ਸਵੇਰੇ 6 ਵਜੇ ਤੋਂ 7 ਵਜੇ ਤੱਕ ਅਤੇ ਸ਼ਾਮ 8 ਵਜੇ ਤੋਂ 10 ਵਜੇ ਤੱਕ ਚਲਾਏ ਜਾ ਸਕਦੇ ਹਨ। ਇਹ ਇਜਾਜ਼ਤ ਸੁਪਰੀਮ ਕੋਰਟ ਦੇ 15 ਅਕਤੂਬਰ, 2025 ਦੇ ਪਹਿਲਾਂ ਦੇ ਹੁਕਮਾਂ ਅਨੁਸਾਰ ਹੈ।
ਸੁਪਰੀਮ ਕੋਰਟ ਨੇ ਨਿਰਦੇਸ਼ ਦਿੱਤਾ ਹੈ ਕਿ ਹਸਪਤਾਲਾਂ, ਨਰਸਿੰਗ ਹੋਮਾਂ, ਪ੍ਰਾਇਮਰੀ ਅਤੇ ਜ਼ਿਲ੍ਹਾ ਸਿਹਤ ਕੇਂਦਰਾਂ, ਬਿਰਧ ਆਸ਼ਰਮਾਂ ਅਤੇ ਨੋਟੀਫਾਈਡ ਸਾਈਲੈਂਟ ਜ਼ੋਨਾਂ ਦੇ 300 ਮੀਟਰ ਦੇ ਅੰਦਰ ਕੋਈ ਵੀ ਪਟਾਕੇ ਨਾ ਚਲਾਏ ਜਾਣ।
ਸੁਪਰੀਮ ਕੋਰਟ ਨੇ ਕਿਹਾ ਹੈ ਕਿ ਵਿਦਿਅਕ ਸੰਸਥਾਵਾਂ ਦੇ ਨਾਲ-ਨਾਲ ਇਨ੍ਹਾਂ ਸਾਰੇ ਖੇਤਰਾਂ ਨੂੰ “ਨੋ-ਪਟਾਕੇ ਜ਼ੋਨ” ਘੋਸ਼ਿਤ ਕੀਤਾ ਜਾਵੇਗਾ। ਇਨ੍ਹਾਂ ਖੇਤਰਾਂ ਨੂੰ ਸਹੀ ਢੰਗ ਨਾਲ ਚਿੰਨ੍ਹਿਤ ਕੀਤਾ ਜਾਵੇਗਾ ਅਤੇ ਜਨਤਕ ਜਾਣਕਾਰੀ ਪ੍ਰਦਾਨ ਕੀਤੀ ਜਾਵੇਗੀ।
Read More: ਗ੍ਰਹਿ ਵਿਭਾਗ ਦੇ ਪ੍ਰਮੁੱਖ ਸਕੱਤਰ ਪੰਕਜ ਕੁਮਾਰ ਵੱਲੋਂ ਲੰਬਿਤ ਮਾਮਲਿਆਂ ਦੇ ਛੇਤੀ ਨਿਪਟਾਰੇ ਕਰਨ ਦੇ ਨਿਰਦੇਸ਼ ਜਾਰੀ




