June 30, 2024 3:02 am
Manish Sisodia

Arvind Kejriwal: ਸੁਪਰੀਮ ਕੋਰਟ ਵੱਲੋਂ CM ਅਰਵਿੰਦ ਕੇਜਰੀਵਾਲ ਨੂੰ ਤੁਰੰਤ ਰਾਹਤ ਦੇਣ ਤੋਂ ਇਨਕਾਰ, ਸੁਣਵਾਈ ਟਲੀ

ਚੰਡੀਗੜ੍ਹ, 24 ਜੂਨ, 2024: ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (CM Arvind Kejriwal) ਨੂੰ ਸੁਪਰੀਮ ਕੋਰਟ ਵੱਲੋਂ ਰਾਹਤ ਨਹੀਂ ਮਿਲੀ | ਸੁਪਰੀਮ ਕੋਰਟ ਨੇ ਅਰਵਿੰਦ ਕੇਜਰੀਵਾਲ ਨੇ ਨੂੰ ਤੁਰੰਤ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ ਅਤੇ ਹੁਣ ਅਗਲੀ ਸੁਣਵਾਈ 26 ਜੂਨ ਨੂੰ ਹੋਵੇਗੀ |

ਦਰਅਸਲ, ਅਰਵਿੰਦ ਕੇਜਰੀਵਾਲ (CM Arvind Kejriwal) ਨੇ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕਰਕੇ ਦਿੱਲੀ ਹਾਈਕੋਰਟ ਦੇ ਆਦੇਸ਼ ਨੂੰ ਚੁਣੌਤੀ ਦਿੱਤੀ ਸੀ | ਸੁਪਰੀਮ ਕੋਰਟ ਦੀ ਬੈਂਚ ਦਾ ਕਹਿਣਾ ਹੈ ਕਿ ਹਾਈ ਕੋਰਟ ਨੂੰ ਆਪਣਾ ਹੁਕਮ ਦੇਣ ਦਿਓ | ਇਸ ਤੋਂ ਪਹਿਲਾਂ ਸੁਪਰੀਮ ਕੋਰਟ ਵਿੱਚ ਕੇਜਰੀਵਾਲ ਵੱਲੋਂ ਪੇਸ਼ ਹੋਏ ਵਕੀਲ ਅਭਿਸ਼ੇਕ ਸਿੰਘਵੀ ਨੇ ਕਥਿਤ ਆਬਕਾਰੀ ਘਪਲੇ ਨਾਲ ਸਬੰਧਤ ਈਡੀ ਕੇਸ ‘ਚ ਜ਼ਮਾਨਤ ਦੇ ਹੁਕਮਾਂ ’ਤੇ ਹਾਈ ਕੋਰਟ ਦੀ ਰੋਕ ਹਟਾਉਣ ਦੀ ਬੇਨਤੀ ਕੀਤੀ ਗਈ ਸੀ।