NEET UG

Hathers: ਸੁਪਰੀਮ ਕੋਰਟ ਵੱਲੋਂ ਹਾਥਰਸ ਘਟਨਾ ਦੀ ਜਾਂਚ ਵਾਲੀ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ

ਚੰਡੀਗੜ੍ਹ, 12 ਜੁਲਾਈ 2024: ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਦੇ ਹਾਥਰਸ (Hathers) ‘ਚ ਧਾਰਮਿਕ ਸਮਾਗਮ ਦੌਰਾਨ ਭਗਦੜ ਮਾਮਲੇ ਦੀ ਜਾਂਚ ਲਈ ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜ ਦੀ ਅਗਵਾਈ ਵਾਲੀ ਪੰਜ ਮੈਂਬਰੀ ਮਾਹਰ ਕਮੇਟੀ ਬਣਾਉਣ ਦੀ ਮੰਗ ਵਾਲੀ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ ।

ਇਸ ਦੌਰਾਨ ਸੁਪਰੀਮ ਕੋਰਟ ਦੇ ਚੀਫ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਜੇਬੀ ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਦੀ ਬੈਂਚ ਦਾ ਕਹਿਣਾ ਹੈ ਕਿ ਕਿਹਾ ਕਿ ਇਹ ਇਕ ਪਰੇਸ਼ਾਨ ਕਰਨ ਵਾਲੀ ਘਟਨਾ ਹੈ, ਹਾਈ ਕੋਰਟ ਅਜਿਹੇ ਮਾਮਲਿਆਂ ਨਾਲ ਨਜਿੱਠਣ ਲਈ ਅਧਿਕਾਰਤ ਅਦਾਲਤ ਹੈ, ਇਸ ਪਟੀਸ਼ਨ ‘ਤੇ ਸੁਪਰੀਮ ਕੋਰਟ ਵਿਚਾਰ ਨਹੀਂ ਕਰ ਸਕਦੀ । ਸੁਪਰੀਮ ਕੋਰਟ ਨੇ ਪਟੀਸ਼ਨਕਰਤਾ ਨੂੰ ਆਪਣੀ ਪਟੀਸ਼ਨ ਨਾਲ ਹਾਈ ਕੋਰਟ ਤੱਕ ਪਹੁੰਚ ਕਰਨ ਲਈ ਕਿਹਾ ਹੈ।

ਦਰਅਸਲ, ਪਟੀਸ਼ਨ ‘ਚ ਉੱਤਰ ਪ੍ਰਦੇਸ਼ ਸਰਕਾਰ ਨੂੰ ਘਟਨਾ ਬਾਰੇ ਸਥਿਤੀ ਰਿਪੋਰਟ ਪੇਸ਼ ਕਰਨ ਅਤੇ ਲਾਪਰਵਾਹੀ ਲਈ ਅਧਿਕਾਰੀਆਂ, ਕਰਮਚਾਰੀਆਂ ਅਤੇ ਹੋਰਾਂ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਲਈ ਨਿਰਦੇਸ਼ ਦੇਣ ਦੀ ਮੰਗ ਕੀਤੀ ਸੀ। ਇਸਦੇ ਨਾਲ ਹੀ ਕਿਸੇ ਵੀ ਧਾਰਮਿਕ ਜਾਂ ਹੋਰ ਸਮਾਗਮਾਂ ‘ਚ ਜਨਤਾ ਦੀ ਸੁਰੱਖਿਆ ਲਈ ਭਗਦੜ ਜਾਂ ਹੋਰ ਘਟਨਾਵਾਂ ਨੂੰ ਰੋਕਣ ਲਈ ਸੂਬਿਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰਨ ਦੀ ਮੰਗ ਵੀ ਕੀਤੀ ਗਈ ਹੈ । ਜਿਕਰਯੋਗ ਹੈ ਕਿ ਹਾਥਰਸ (Hathers) ਘਟਨਾ ‘ਚ 121 ਜਣਿਆਂ ਦੀ ਜਾਨ ਚਲੀ ਗਈ ਸੀ |

Scroll to Top