July 2, 2024 7:32 pm
CM Arvind Kejriwal

ਸੁਪਰੀਮ ਕੋਰਟ ਵੱਲੋਂ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ‘ਤੇ ਤੁਰੰਤ ਸੁਣਵਾਈ ਕਰਨ ਤੋਂ ਇਨਕਾਰ

ਚੰਡੀਗੜ੍ਹ, 28 ਮਈ 2024: ਆਬਕਾਰੀ ਨੀਤੀ ਮਾਮਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਗ੍ਰਿਫਤਾਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੇ ਸੁਪਰੀਮ ਕੋਰਟ ਤੋਂ ਮੈਡੀਕਲ ਦੇ ਆਧਾਰ ‘ਤੇ 7 ਦਿਨ ਦੀ ਅੰਤਰਿਮ ਜ਼ਮਾਨਤ ਵਧਾਉਣ ਮੰਗ ਕੀਤੀ ਹੈ । ਮੰਗਲਵਾਰ ਨੂੰ ਉਨ੍ਹਾਂ ਦੇ ਵਕੀਲ ਨੇ ਇਸ ‘ਤੇ ਤੁਰੰਤ ਸੁਣਵਾਈ ਦੀ ਮੰਗ ਕੀਤੀ ਪਰ ਸੁਪਰੀਮ ਕੋਰਟ ਨੇ ਇਸ ‘ਤੇ ਤੁਰੰਤ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ।

ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਸੀ.ਜੀ.ਆਈ ਅੰਤਰਿਮ ਜ਼ਮਾਨਤ ਵਧਾਉਣ ਦਾ ਫੈਸਲਾ ਕਰੇਗਾ, ਕਿਉਂਕਿ ਕੇਜਰੀਵਾਲ (Arvind Kejriwal) ਦੇ ਖਿਲਾਫ ਮੁੱਖ ਮਾਮਲੇ ‘ਚ ਫੈਸਲਾ ਸੁਰੱਖਿਅਤ ਹੈ। ਸੁਪਰੀਮ ਕੋਰਟ ਨੇ ਅਭਿਸ਼ੇਕ ਸਿੰਘਵੀ ਨੂੰ ਪੁੱਛਿਆ ਕਿ ਪਿਛਲੇ ਹਫ਼ਤੇ ਜਦੋਂ ਮੁੱਖ ਬੈਂਚ ਦੇ ਜੱਜ ਜਸਟਿਸ ਦੱਤਾ ਮੌਜੂਦ ਸਨ ਤਾਂ ਕੇਜਰੀਵਾਲ ਦੀ ਪਟੀਸ਼ਨ ਨੂੰ ਸੂਚੀਬੱਧ ਕਿਉਂ ਨਹੀਂ ਕੀਤਾ ਗਿਆ।