CJP ਸਮਰਥਕਾਂ ਦੀ ਪਟੀਸ਼ਨ

ਸੁਪਰੀਮ ਕੋਰਟ ਵੱਲੋਂ CJP ਸਮਰਥਕਾਂ ਦੀ ਪਟੀਸ਼ਨ ‘ਤੇ ਤੁਰੰਤ ਸੁਣਵਾਈ ਕਰਨ ਤੋਂ ਇਨਕਾਰ

ਦੇਸ਼, 22 ਜੁਲਾਈ 2026: ਸੁਪਰੀਮ ਕੋਰਟ ਨੇ ਕਾਕਰੋਚ ਜਨਤਾ ਪਾਰਟੀ ਦੇ ਸਮਰਥਕਾਂ ‘ਤੇ ਲਾਠੀਚਾਰਜ ਦੇ ਖ਼ਿਲਾਫ ਦਾਇਰ ਪਟੀਸ਼ਨ ‘ਤੇ ਤੁਰੰਤ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਬੁੱਧਵਾਰ ਨੂੰ, ਇੱਕ ਵਕੀਲ ਨੇ ਚੀਫ ਜਸਟਿਸ ਦੀ ਅਗਵਾਈ ਵਾਲੇ ਤਿੰਨ ਜੱਜਾਂ ਦੇ ਬੈਂਚ ਦੇ ਸਾਹਮਣੇ ਜਨਹਿੱਤ ਪਟੀਸ਼ਨ ਦਾਇਰ ਕੀਤੀ।

ਸੀਜੇਆਈ ਸੂਰਿਆ ਕਾਂਤ ਨੇ ਕਿਹਾ, “ਸਾਨੂੰ ਵੀਡੀਓ ਦੇਖਣ ‘ਚ ਕੋਈ ਦਿਲਚਸਪੀ ਨਹੀਂ ਹੈ। ਸਾਡੇ ਕੋਲ ਉਨ੍ਹਾਂ ਨੂੰ ਦੇਖਣ ਦਾ ਸਮਾਂ ਨਹੀਂ ਹੈ।” ਜਦੋਂ ਵਕੀਲ ਨੇ ਵਿਦਿਆਰਥੀਆਂ ‘ਤੇ ਹਮਲੇ ਦੇ ਵੀਡੀਓ ਨੂੰ ਦੁਬਾਰਾ ਦੇਖਣ ਦੀ ਬੇਨਤੀ ਕੀਤੀ, ਤਾਂ ਸੀਜੇਆਈ ਨੇ ਕਿਹਾ, “ਸਾਡਾ ਅਤੇ ਤੁਹਾਡਾ ਸਮਾਂ ਬਰਬਾਦ ਨਾ ਕਰੋ।”

ਜਿਕਰਯੋਗ ਹੈ ਕਿ 15 ਮਈ ਨੂੰ ਇੱਕ ਸੁਣਵਾਈ ਦੌਰਾਨ, ਸੀਜੇਆਈ ਨੇ ਕਿਹਾ ਸੀ, “ਕੁਝ ਬੇਰੁਜ਼ਗਾਰ ਨੌਜਵਾਨ ਕਾਕਰੋਚਾਂ ਵਰਗੇ ਹੁੰਦੇ ਹਨ, ਜੋ ਬਾਅਦ ‘ਚ ਮੀਡੀਆ, ਸੋਸ਼ਲ ਮੀਡੀਆ ਜਾਂ ਆਰਟੀਆਈ ਕਾਰਕੁਨ ਬਣ ਜਾਂਦੇ ਹਨ ਅਤੇ ਸਿਸਟਮ ‘ਤੇ ਹਮਲਾ ਕਰਨਾ ਸ਼ੁਰੂ ਕਰ ਦਿੰਦੇ ਹਨ।” ਇਸ ਟਿੱਪਣੀ ਤੋਂ ਬਾਅਦ ਹੀ ਅਭਿਜੀਤ ਦੀਪਕੇ ਨੇ ਕਾਕਰੋਚ ਜਨਤਾ ਪਾਰਟੀ ਨਾਮਕ ਇੱਕ ਇੰਸਟਾਗ੍ਰਾਮ ਅਕਾਊਂਟ ਬਣਾਇਆ।

ਕਾਕਰੋਚ ਜਨਤਾ ਪਾਰਟੀ ਨੇ 20 ਜੁਲਾਈ ਨੂੰ ਸੰਸਦ ਮਾਰਚ ਕੀਤਾ ਗਿਆ। ਇਸ ਮਾਰਚ ਦੌਰਾਨ, ਹਜ਼ਾਰਾਂ ਪ੍ਰਦਰਸ਼ਨਕਾਰੀਆਂ ਨੇ ਸੰਸਦ ਵੱਲ ਮਾਰਚ ਕੀਤਾ ਅਤੇ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਲਈ ਲਾਠੀਚਾਰਜ ਕੀਤਾ। ਇਸ ਘਟਨਾ ‘ਚ 100 ਤੋਂ ਵੱਧ ਪੁਲਿਸ ਅਧਿਕਾਰੀ ਅਤੇ ਵਿਦਿਆਰਥੀ ਜ਼ਖਮੀ ਹੋ ਗਏ ਸਨ। ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਨੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਦੌਰਾਨ ਮਾਸੂਮ ਵਿਦਿਆਰਥੀਆਂ ‘ਤੇ ਹੋਏ ਲਾਠੀਚਾਰਜ ਦੀ ਸਖ਼ਤ ਨਿੰਦਾ ਕੀਤੀ। ਐਸੋਸੀਏਸ਼ਨ ਨੇ ਕਿਹਾ ਕਿ ਇਸ ਕਾਰਵਾਈ ‘ਚ ਕਈ ਵਿਦਿਆਰਥੀ ਗੰਭੀਰ ਜ਼ਖਮੀ ਹੋਏ ਹਨ।

ਮੰਗਲਵਾਰ ਨੂੰ, ਇੱਕ ਅਜਿਹਾ ਹੀ ਮਾਮਲਾ ਦਿੱਲੀ ਹਾਈ ਕੋਰਟ ‘ਚ ਪਹੁੰਚਿਆ। ਉਸ ਸਮੇਂ, ਦਿੱਲੀ ਹਾਈ ਕੋਰਟ ਨੇ ਵੀ ਇਸੇ ਤਰ੍ਹਾਂ ਦੀ ਪਟੀਸ਼ਨ ‘ਤੇ ਤੁਰੰਤ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਸੀ, ਇਹ ਕਹਿੰਦੇ ਹੋਏ ਕਿ ਅਦਾਲਤ ਨੂੰ ਇਸ ਮਾਮਲੇ ‘ਚ ਨਹੀਂ ਘਸੀਟਿਆ ਜਾਣਾ ਚਾਹੀਦਾ।

Read More: ਅਨੰਤਨਾਗ ਜ਼ਿਲ੍ਹੇ ‘ਚ ਅੱ.ਤ.ਵਾ.ਦੀ ਹਮਲਾ, ਪੁਲਿਸ ਹੈੱਡ ਕਾਂਸਟੇਬਲ ਦੀ ਮੌ.ਤ

ਵਿਦੇਸ਼

Scroll to Top