ਚੰਡੀਗੜ੍ਹ, 13 ਮਈ 2024: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੂੰ ਇੱਕ ਹੋਰ ਰਾਹਤ ਮਿਲੀ ਹੈ। ਦਿੱਲੀ ਹਾਈਕੋਰਟ ਤੋਂ ਬਾਅਦ ਹੁਣ ਸੁਪਰੀਮ ਕੋਰਟ ਨੇ ਵੀ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਣ ਲਈ ਕਹਿਣ ਦਾ ਕੋਈ ਕਾਨੂੰਨੀ ਅਧਿਕਾਰ ਨਹੀਂ ਹੈ।
ਇਸ ਤੋਂ ਪਹਿਲਾਂ ਦਿੱਲੀ ਹਾਈ ਕੋਰਟ ਨੇ ਪਟੀਸ਼ਨਕਰਤਾ ਸਾਬਕਾ ‘ਆਪ’ ਵਿਧਾਇਕ ਸੰਦੀਪ ਕੁਮਾਰ ਨੂੰ ਝਾੜ ਪਾਉਂਦੇ ਹੋਏ ਇਸ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ। ਇਸ ਤੋਂ ਇਲਾਵਾ ਅਦਾਲਤ ਨੇ ਪਟੀਸ਼ਨਰ ‘ਤੇ 50 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਗਾਇਆ ਸੀ। ਅਦਾਲਤ ਨੇ ਸਖ਼ਤ ਲਹਿਜੇ ਵਿੱਚ ਚਿਤਾਵਨੀ ਦਿੱਤੀ ਸੀ ਕਿ ਨਿਆਂ ਪ੍ਰਣਾਲੀ ਦਾ ਮਜ਼ਾਕ ਨਾ ਉਡਾਇਆ ਜਾਵੇ।