ਚੰਡੀਗੜ੍ਹ 11 ਜੁਲਾਈ 2022: ਸੁਪਰੀਮ ਕੋਰਟ ਨੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਕਤਲਕਾਂਡ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦੀ ਪਟੀਸ਼ਨ ਰੱਦ ਕਰ ਦਿੱਤੀ ਹੈ ਅਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ।| ਮਾਨਸਾ ਦੇ ਭਾਜਪਾ ਆਗੂ ਜਗਜੀਤ ਸਿੰਘ ਵਲੋਂ ਮੂਸੇਵਾਲਾ ਕਤਲਕਾਂਡ ਦੀ ਜਾਂਚ ਏਜੰਸੀ (ਸੀਬੀਆਈ) ਨੂੰ ਸੌਂਪਣ ਦੀ ਮੰਗ ਕੀਤੀ ਸੀ | ਉਨ੍ਹਾਂ ਦਾ ਕਹਿਣਾ ਸੀ ਕਿ ਸਿੱਧੂ ਮੂਸੇਵਾਲਾ ਕਤਲਕਾਂਡ ਦੀਆਂ ਕੜੀਆਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਹਨ। ਅਜਿਹੇ ‘ਚ ਪੰਜਾਬ ਪੁਲਿਸ ਇਸ ਦੀ ਸਹੀ ਤਰੀਕੇ ਨਾਲ ਜਾਂਚ ਨਹੀਂ ਕਰ ਪਾ ਰਹੀ ਹੈ। ਇਸਦੇ ਨਾਲ ਹੀ ਪਿਛਲੇ ਦਿਨੀਂ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਵੀ ਜਾਂਚ ‘ਤੇ ਸਵਾਲ ਖੜ੍ਹੇ ਕੀਤੇ ਸਨ |
ਨਵੰਬਰ 23, 2024 6:00 ਪੂਃ ਦੁਃ