Rahul Gandhi

ਸੁਪਰੀਮ ਕੋਰਟ ਨੇ ਰਾਹੁਲ ਗਾਂਧੀ ਨੂੰ ਲਗਾਈ ਫਟਕਾਰ, ਕਿਹਾ-“ਕਿਸੇ ਨੂੰ ਵੀ ਆਜ਼ਾਦੀ ਘੁਲਾਟੀਆਂ ਬਾਰੇ ਟਿੱਪਣੀ ਕਰਨ ਦੀ ਇਜਾਜ਼ਤ ਨਹੀਂ”

ਚੰਡੀਗੜ੍ਹ, 25 ਅਪ੍ਰੈਲ 2025: ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ (Rahul Gandhi) ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈ ਕੋਰਟ ਦੇ ਉਸ ਹੁਕਮ ‘ਤੇ ਰੋਕ ਲਗਾ ਦਿੱਤੀ ਹੈ ਜਿਸ ਨੇ ਲੋਕ ਸਭਾ ‘ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਵਿਰੁੱਧ ਉੱਤਰ ਪ੍ਰਦੇਸ਼ ਦੀ ਇੱਕ ਹੇਠਲੀ ਅਦਾਲਤ ਵੱਲੋਂ ਜਾਰੀ ਕੀਤੇ ਸੰਮਨ ਨੂੰ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਜਿਕਰਯੋਗ ਹੈ ਕਿ ਰਾਹੁਲ ਨੂੰ ਵੀ.ਡੀ. ਸਾਵਰਕਰ ਦੇ ਮਾਣਹਾਨੀ ਮਾਮਲੇ ‘ਚ ਸੰਮਨ ਭੇਜਿਆ ਗਿਆ ਸੀ।

ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਰਾਹੁਲ ਗਾਂਧੀ (Rahul Gandhi) ਨੂੰ ਵਿਨਾਇਕ ਦਾਮੋਦਰ ਸਾਵਰਕਰ ‘ਤੇ ਉਨ੍ਹਾਂ ਦੀ ਗੈਰ-ਜ਼ਿੰਮੇਵਾਰਾਨਾ ਟਿੱਪਣੀ ਲਈ ਫਟਕਾਰ ਲਗਾਈ ਹੈ। ਅਦਾਲਤ ਨੇ ਕਿਹਾ ਕਿ ਸਾਨੂੰ ਆਪਣੇ ਆਜ਼ਾਦੀ ਘੁਲਾਟੀਆਂ ਦਾ ਮਜ਼ਾਕ ਨਹੀਂ ਉਡਾਉਣਾ ਚਾਹੀਦਾ। ਹਾਲਾਂਕਿ, ਸੁਪਰੀਮ ਕੋਰਟ ਨੇ ਰਾਹੁਲ ਗਾਂਧੀ ਵਿਰੁੱਧ ਉਨ੍ਹਾਂ ਦੀਆਂ ਟਿੱਪਣੀਆਂ ਲਈ ਉੱਤਰ ਪ੍ਰਦੇਸ਼ ‘ਚ ਦਰਜ ਇੱਕ ਮਾਮਲੇ ਵਿੱਚ ਅਪਰਾਧਿਕ ਕਾਰਵਾਈ ‘ਤੇ ਰੋਕ ਲਗਾ ਦਿੱਤੀ।

ਜਸਟਿਸ ਦੀਪਾਂਕਰ ਦੱਤਾ ਅਤੇ ਜਸਟਿਸ ਮਨਮੋਹਨ ਦੇ ਬੈਂਚ ਨੇ ਰਾਹੁਲ ਗਾਂਧੀ ਨੂੰ ਚੇਤਾਵਨੀ ਵੀ ਦਿੱਤੀ ਕਿ ਉਹ ਭਵਿੱਖ ‘ਚ ਅਜਿਹਾ ਕੋਈ ਬਿਆਨ ਨਾ ਦੇਣ ਕਿਉਂਕਿ ਸੁਪਰੀਮ ਕੋਰਟ ਅਜਿਹੀਆਂ ਟਿੱਪਣੀਆਂ ਦਾ ਖੁਦ ਨੋਟਿਸ ਲੈ ਸਕਦੀ ਹੈ।

ਇਸਦੇ ਨਾਲ ਹੀ ਸੁਪਰੀਮ ਕੋਰਟ ਨੇ ਸ਼ਿਕਾਇਤਕਰਤਾ ਨ੍ਰਿਪੇਂਦਰ ਪਾਂਡੇ ਨੂੰ ਨੋਟਿਸ ਜਾਰੀ ਕੀਤਾ। ਉਨ੍ਹਾਂ ਨੇ ਰਾਹੁਲ ਗਾਂਧੀ ਵਿਰੁੱਧ ਸ਼ਿਕਾਇਤ ਦਰਜ ਕਰਵਾਈ ਸੀ ਜਿਸ ‘ਚ ਉਨ੍ਹਾਂ ‘ਤੇ ਇੱਕ ਰੈਲੀ ਦੌਰਾਨ ਜਾਣਬੁੱਝ ਕੇ ਸਾਵਰਕਰ ਦਾ ਅਪਮਾਨ ਕਰਨ ਦਾ ਦੋਸ਼ ਲਗਾਇਆ ਸੀ। ਕਾਂਗਰਸ ਆਗੂ ਦੀ ਪਟੀਸ਼ਨ ‘ਤੇ ਉੱਤਰ ਪ੍ਰਦੇਸ਼ ਸਰਕਾਰ ਤੋਂ ਜਵਾਬ ਮੰਗਿਆ ਹੈ।

Read More: Rahul Gandhi: ਕਾਂਗਰਸ ਆਗੂ ਰਾਹੁਲ ਗਾਂਧੀ ਨੇ PM ਮੋਦੀ ਨੂੰ ਲਿਖੀ ਚਿੱਠੀ ਕੇ ਰੱਖੀ ਇਹ ਮੰਗ

Scroll to Top