Supreme Court

ਸੁਪਰੀਮ ਕੋਰਟ ਨੇ 12 ਵਿਧਾਇਕਾਂ ਦੇ ਮੁਅੱਤਲ ਮਾਮਲੇ ਦੀ ਸੁਣਵਾਈ ‘ਤੇ ਫੈਸਲਾ ਰੱਖਿਆ ਸੁਰੱਖਿਅਤ

ਚੰਡੀਗੜ੍ਹ 20 ਜਨਵਰੀ 2022: ਮਹਾਰਾਸ਼ਟਰ (Maharashtra) ਵਿਧਾਨ ਸਭਾ ਵੱਲੋਂ ਦੁਰਵਿਹਾਰ ਕਰਨ ਦੇ ਦੋਸ਼ ’ਚ ਭਾਜਪਾ ਦੇ 12 ਵਿਧਾਇਕਾਂ ਨੂੰ ਇਕ ਸਾਲ ਲਈ ਮੁਅੱਤਲ ਕੀਤੇ ਗਏ ਸਨ | ਸੁਪਰੀਮ ਕੋਰਟ (Supreme Court) ਨੇ ਦੁਰਵਿਹਾਰ ਕਰਨ ਦੇ ਦੋਸ਼ ’ਚ ਇਕ ਸਾਲ ਲਈ ਮੁਅੱਤਲ ਕੀਤੇ ਗਏ ਵਿਧਾਇਕਾਂ ਦੀ ਮੰਗ ’ਤੇ ਬੁੱਧਵਾਰ ਨੂੰ ਸੁਣਵਾਈ ਪੂਰੀ ਕਰ ਲਈ। ਅਦਾਲਤ (Supreme Court) ਨੇ ਇਸ ’ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ। ਜਸਟਿਸ ਏ. ਐੱਮ. ਖਾਨਵਿਲਕਰ ਦੀ ਪ੍ਰਧਾਨਗੀ ਵਾਲੀ 3 ਜੱਜਾਂ ਦੀ ਬੈਂਚ ਨੇ ਸਬੰਧਤ ਪੱਖਾਂ ਨੂੰ ਕਿਹਾ ਹੈ ਕਿ ਉਹ ਇਕ ਹਫਤੇ ਦੇ ਅੰਦਰ-ਅੰਦਰ ਲਿਖਤੀ ਦਲੀਲਾਂ ਦੇਣ।

ਸ਼ੁਰੂਆਤ ’ਚ, ਇਕ ਵਿਧਾਇਕ ਨਾਲ ਪੇਸ਼ ਹੋਏ ਸੀਨੀਅਰ ਵਕੀਲ ਮਹੇਸ਼ ਜੇਠਮਲਾਨੀ ਨੇ ਦਲੀਲ ਦਿੱਤੀ ਸੀ ਕਿ ਲੰਮੇਂ ਸਮੇਂ ਤੱਕ ਮੁਅੱਤਲ ਰੱਖਣਾ, ਬਰਖਾਤਸਗੀ ਨਾਲੋਂ ਵੀ ਵਧ ਭੈੜਾ ਹੈ, ਕਿਉਂਕਿ ਇਸ ਨਾਲ ਵੋਟਰਾਂ ਦੇ ਅਧਿਕਾਰ ਪ੍ਰਭਾਵਿਤ ਹੁੰਦੇ ਹਨ। ਹੋਰ ਵਿਧਾਇਕਾਂ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਕਿਹਾ ਕਿ ਇਕ ਸਾਲ ਦੀ ਮੁਅੱਤਲੀ ਦਾ ਫੈਸਲਾ ਪੂਰੀ ਤਰ੍ਹਾਂ ਤਰਕਹੀਣ ਹੈ।

Scroll to Top