ਚੰਡੀਗੜ੍ਹ, 26 ਨਵੰਬਰ 2026: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਰਾਜੋਆਣਾ ਨੇ 2012 ਤੋਂ ਰਾਸ਼ਟਰਪਤੀ ਕੋਲ ਲੰਬਿਤ ਦਇਆ ਪਟੀਸ਼ਨ ਦਾ ਹਵਾਲਾ ਦਿੰਦਿਆਂ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੀ ਮੰਗ ਕੀਤੀ ਹੈ।
ਸੁਣਵਾਈ ਦੌਰਾਨ ਉਨ੍ਹਾਂ ਦੇ ਵਕੀਲ ਨੇ ਕਿਹਾ ਕਿ ਰਾਜੋਆਣਾ ਕਰੀਬ 30 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਹਨ ਅਤੇ ਦਇਆ ਪਟੀਸ਼ਨ ‘ਤੇ ਲੰਬੇ ਸਮੇਂ ਤੋਂ ਫੈਸਲਾ ਨਾ ਹੋਣਾ ਉਨ੍ਹਾਂ ਦੇ ਮੌਲਿਕ ਅਧਿਕਾਰਾਂ ਦੀ ਉਲੰਘਣਾ ਹੈ। ਉੱਧਰ, ਕੇਂਦਰ ਸਰਕਾਰ ਨੇ ਪਟੀਸ਼ਨ ਦਾ ਵਿਰੋਧ ਕਰਦਿਆਂ ਕਿਹਾ ਕਿ ਦਇਆ ਪਟੀਸ਼ਨ ਰਾਜੋਆਣਾ ਨੇ ਖੁਦ ਨਹੀਂ, ਸਗੋਂ SGPC ਨੇ ਦਾਇਰ ਕੀਤੀ ਸੀ। ਹੁਣ ਸੁਪਰੀਮ ਕੋਰਟ ਦੇ ਅੰਤਿਮ ਫੈਸਲੇ ਦੀ ਉਡੀਕ ਹੈ।
READ MORE : ਪੰਜਾਬ-ਚੰਡੀਗੜ੍ਹ ਵਿੱਚ ਵਧੇਗੀ ਠੰਢ, ਕਈ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਦਾ ਅਲਰਟ; ਫਰੀਦਕੋਟ ਸਭ ਤੋਂ ਠੰਢਾ




