ਨਵੀਂ ਦਿੱਲੀ 23 ਫਰਵਰੀ 2022 : ਸੁਪਰੀਮ ਕੋਰਟ (Supreme Court) ਨੇ 10ਵੀਂ ਅਤੇ 12ਵੀਂ ਬੋਰਡ ਦੀਆਂ ਆਫਲਾਈਨ ਪ੍ਰੀਖਿਆਵਾਂ ਨੂੰ ਲੈ ਕੇ ਅਹਿਮ ਫੈਸਲਾ ਸੁਣਾਇਆ ਹੈ। ਬੁੱਧਵਾਰ ਨੂੰ ਹੋਈ ਸੁਣਵਾਈ ‘ਚ ਸੁਪਰੀਮ ਕੋਰਟ ਨੇ ਆਫਲਾਈਨ ਪ੍ਰੀਖਿਆਵਾਂ ਨੂੰ ਰੱਦ ਕਰਨ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਅਦਾਲਤ ਨੇ ਕਿਹਾ ਕਿ ਅਧਿਕਾਰੀਆਂ ਨੂੰ ਪ੍ਰੀਖਿਆਵਾਂ ਨੂੰ ਅੱਗੇ ਵਧਾਉਣਾ ਚਾਹੀਦਾ ਹੈ। ਅਦਾਲਤ ਨੇ ਕਿਹਾ ਕਿ ਉਹ ਇਸ ਮਾਮਲੇ ਵਿੱਚ ਦਖ਼ਲ ਨਹੀਂ ਦੇਵੇਗੀ।
ਬੈਂਚ ਨੇ ਕਿਹਾ ਕਿ ਇਸ ਨਾਲ ਨਾ ਸਿਰਫ਼ ਝੂਠੀਆਂ ਉਮੀਦਾਂ ਪੈਦਾ ਹੁੰਦੀਆਂ ਹਨ ਸਗੋਂ ਪ੍ਰੀਖਿਆ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਵਿੱਚ ਭੰਬਲਭੂਸਾ ਵੀ ਪੈਦਾ ਹੁੰਦਾ ਹੈ। ਵਿਦਿਆਰਥੀਆਂ ਅਤੇ ਅਧਿਕਾਰੀਆਂ ਨੂੰ ਆਪਣਾ ਕੰਮ ਕਰਨ ਦਿਓ। ਪਟੀਸ਼ਨ ਵਿੱਚ ਸੀਬੀਐਸਈ ਅਤੇ ਹੋਰ ਸਿੱਖਿਆ ਬੋਰਡਾਂ ਨੂੰ ਹੋਰ ਤਰੀਕਿਆਂ ਨਾਲ ਪ੍ਰੀਖਿਆ ਕਰਵਾਉਣ ਲਈ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਸੀ।
CBSE ਅਤੇ ਹੋਰ ਸਿੱਖਿਆ ਬੋਰਡਾਂ ਨੇ 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ‘ਆਫਲਾਈਨ’ ਮੋਡ ਰਾਹੀਂ ਕਰਵਾਉਣ ਦਾ ਪ੍ਰਸਤਾਵ ਦਿੱਤਾ ਹੈ। CBSE ਨੇ 26 ਅਪ੍ਰੈਲ ਤੋਂ 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਕਰਵਾਉਣ ਦਾ ਫੈਸਲਾ ਕੀਤਾ ਹੈ।